ਬੇਰੁਜ਼ਗਾਰਾਂ ਦੇ ਹੱਕ ‘ਚ ਆਈ ਕਿਸਾਨ ਯੂਨੀਅਨ

ਚੰਡੀਗੜ੍ਹ(ਮੀਡੀਆ ਬਿਊਰੋ)ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈ ਕੇ ਮੋਤੀ ਮਹਿਲ ਮੂਹਰੇ ਦਿੱਤੇ ਜਾ ਰਹੇ ਧਰਨੇ ਦੌਰਾਨ ਅਧਿਆਪਕਾਂ ਨੂੰ ਪੁਲਿਸ ਵੱਲੋਂ ਗਿ੍ਫ਼ਤਾਰ ਕੀਤਾ ਗਿਆ। ਲਾਠੀਚਾਰਜ ਤੇ ਖਿੱਚ ਧੂਹ ਕੇ ਪੁਲਿਸ ਵਾਹਨਾਂ ਵਿਚ ਸੁਟਿਆ ਗਿਆ। ਜਦੋਂ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਗਿ੍ਫਤਾਰ ਕਰਕੇ ਬਾਦਸ਼ਾਹਪੁਰ ਚੌਕੀ ਲਿਆਂਦਾ ਗਿਆ ਤਾਂ ਇਨ੍ਹਾਂ ਦੀ ਪੁਲਿਸ ਨਾਲ ਉਸ ਵੇਲੇ ਬਹਿਸ ਹੋ ਗਈ, ਹਮਾਇਤ ‘ਚ ਆਏ ਕਿਸਾਨ ਯੂਨੀਅਨ ਦੇ ਆਗੂਆਂ ਦੀ ਮੌਜੂਦਗੀ ‘ਚ ਵੀਡੀਓ ਨੂੰ ਬਣਾਉਣ ਤੋਂ ਪੁਲਿਸ ਨੇ ਰੋਕ ਦਿੱਤਾ। ਮਾਮਲਾ ਵਿਗੜਦਾ ਦੇਖ ਡੀਐੱਸਪੀ ਪਾਤੜਾਂ ਨੇ ਮੌਕੇ ‘ਤੇ ਪਹੁੰਚ ਕੇ ਅਧਿਆਪਕਾਂ ਨੂੰ ਸ਼ਾਂਤ ਕੀਤਾ।

ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਕ੍ਰਿਸ਼ਨ ਸਿੰਘ ਨਾਭਾ, ਬਲਰਾਜ ਸਿੰਘ ਅਤੇ ਸੁਖਪਾਲ ਸਿੰਘ ਨੇ ਦੱਸਿਆ ਕਿ ਡਿਗਰੀਆਂ ਪ੍ਰਰਾਪਤ ਕਰਨ ਮਗਰੋਂ ਵੀ ਉਹ ਕਈ ਸਾਲਾਂ ਤੋਂ ਬੇਰੁਜ਼ਗਾਰ ਫਿਰ ਰਹੇ ਹਨ। ਕਈ ਵਾਰ ਵਾਅਦੇ ਕਰਕੇ ਵੀ ਸਰਕਾਰ ਨੇ ਉਨ੍ਹਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ। ਨੌਕਰੀਆਂ ਲੈਣ ਵਾਸਤੇ ਕਾਫ਼ੀ ਸਮੇਂ ਤੋਂ ਸੰਘਰਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪਟਿਆਲਾ ਵਿਖੇ ਧਰਨਾ ਦਿੱਤਾ ਜਾ ਰਿਹਾ ਸੀ। ਜਿੱਥੇ ਉਨ੍ਹਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਧੱਕੇ ਨਾਲ ਬੱਸਾਂ ‘ਚ ਸੁੱਟ ਕੇ ਉਨ੍ਹਾਂ ਨੂੰ ਵੱਖ-ਵੱਖ ਚੌਕੀਆਂ ‘ਚ ਭੇਜ ਦਿੱਤਾ ਹੈ। ਇਸੇ ਤਰ੍ਹਾਂ ਹੀ ਉਨ੍ਹਾਂ ਨੂੰ ਵੀ ਬਾਦਸ਼ਾਹਪੁਰ ਚੌਕੀ ‘ਚ ਲਿਆਂਦਾ ਗਿਆ ਹੈ, ਜਿੱਥੇ ਉਨ੍ਹਾਂ ਦੀ ਹਮਾਇਤ ‘ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਹੁੰਚੇ। ਬੇਰੁਜ਼ਗਾਰ ਅਧਿਆਪਕਾਂ ‘ਚੋਂ ਇਕ ਅਧਿਆਪਕ ਨੇ ਵੀਡੀਓ ਬਣਾਉਣੀ ਸ਼ੁਰੂ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕਰਦਿਆਂ ਵੀਡੀਓ ਬਣਾਉਣ ਤੋਂ ਰੋਕਿਆ।

ਬਲਾਕ ਪ੍ਰਧਾਨ ਚਰਨਜੀਤ ਕੌਰ ਕੰਗ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਾਦਸ਼ਾਹਪੁਰ ਨੇ ਕਿਹਾ ਕਿ ਉਹ ਅਧਿਆਪਕਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕਰਦੇ ਹਨ। ਇਨ੍ਹਾਂ ਬੇਰੁਜ਼ਗਾਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਰਕਾਰ ਨੂੰ ਨੌਕਰੀ ਦੇਣੀ ਚਾਹੀਦੀ ਹੈ। ਕਿਸਾਨ ਯੂਨੀਅਨ ਇਨ੍ਹਾਂ ਦਾ ਪੂਰਾ ਸਾਥ ਦੇਵੇਗੀ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਧੱਕੇ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਮੌਕੇ ਹਰਦੀਪ ਕੌਰ, ਗਗਨਦੀਪ ਕੌਰ, ਸੰਦੀਪ ਕੌਰ, ਅਮਨਦੀਪ ਕੌਰ ਅਲਕਾ ਰਾਣੀ ਗੁਰਮੀਤ ਕੌਰ ਹਰਪ੍ਰਰੀਤ ਕੌਰ ਜਸਵਿੰਦਰ ਕੌਰ, ਪਰਮਜੀਤ ਕੌਰ, ਜਰਨੈਲ ਸਿੰਘ, ਨਿਰਵੈਲ ਸਿੰਘ, ਰਣਜੀਤ ਸਿੰਘ ਤੇ ਗੁਰਵਿੰਦਰ ਸਿੰਘ ਮੌਜੂਦ ਸਨ।

Share This :

Leave a Reply