ਚੰਡੀਗੜ੍ਹ, ਮੀਡੀਆ ਬੀਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਦੇ ਪਹਿਲੇ 10 ਮੰਤਰੀ ਅੱਜ ਆਪਣਾ ਕਾਰਜਭਾਰ ਸਾਂਭਣਗੇ। ਇਸਦੇ ਨਾਲ ਕੋਟਕਪੂਰਾ ਤੋਂ ਆਪ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ ਸਪੀਕਰ ਨਿਯੁਕਤ ਕੀਤਾ ਗਿਆ ਹੈ।
ਇੱਕ ਟਵੀਟ ਵਿੱਚ ਸੰਧਵਾਂ ਨੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਦਾ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦਾ ਸਪੀਕਰ ਬਣਾਉਣ ਦੇ ਫੈਸਲੇ ਲਈ ਧੰਨਵਾਦ ਕੀਤਾ।