ਫਿਰੋਜ਼ਪੁਰ (ਮੀਡੀਆ ਬਿਊਰੋ)- ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਮੋਹਾਲੀ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਮਿਸ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਫ਼ਤਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਵਿਖੇ ਨਾਲਸਾ ਸਕੀਮ ਸਬੰਧੀ ਦਿੱਤੇ ਜਾਂਦੇ ਲਾਭਾ ਦੇ ਸਬੰਧ ਵਿੱਚ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਇਸ ਸੈਮੀਨਾਰ ਵਿੱਚ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ, ਮਿਸ ਏਕਤਾ ਉੱਪਲ ਨੇ ਦੱਸਿਆ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਵੱਲੋਂ ਚਲਾਈ ਉਪਰੋਕਤ ਸਕੀਮ ਤਹਿਤ ਅੱਜ ਇਹ ਸੈਮੀਨਾਰ ਲਗਾਇਆ ਜਾ ਰਿਹਾ ਹੈ । ਇਸ ਸਕੀਮ ਦੇ ਤਹਿਤ 6 ਤੋਂ 14 ਸਾਲ ਦੇ ਸਾਰੇ ਬੱਚਿਆਂ ਦਾ ਸਕੂਲ ਜਾਣਾ ਯਕੀਨੀ ਬਣਾਉਣਾ ਹੈ ।
ਜਿਸ ਵਿੱਚ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਵਿੱਚ ਨਾ ਮਾਤਰ ਫੀਸ ਲੈ ਕੇ ਬੱਚਿਆਂ ਨੂੰ ਸਿੱਖਿਅਤ ਕਰਨਾ ਵੀ ਸਰਕਾਰ ਦੇ ਮੁੱਢਲੇ ਮੁੱਦਿਆਂ ਵਿੱਚੋਂ ਇੱਕ ਹੈ । ਇਸ ਦੇ ਦੌਰਾਨ ਬੱਚਿਆਂ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਹਰੇਕ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਕਿਤਾਬਾਂ ਵੀ ਮੁਫਤ ਦਿੱਤੀਆਂ ਜਾਂਦੀਆਂ ਹਨ । ਇਸ ਤੋਂ ਇਲਾਵਾ ਬੱਚਿਆਂ ਨੂੰ ਮਿਡ ਡੇ ਮੀਲ ਵੀ ਦਿੱਤੀ ਜਾਂਦੀ ਹੈ । ਸੈਮੀਨਾਰ ਵਿੱਚ ਇਸ ਦਫ਼ਤਰ ਦੀਆਂ ਭਲਾਈ ਸਕੀਮਾਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ, ਮਿਡੀਏਸ਼ਨ ਸੈਂਟਰ, ਅਤੇ ਸਥਾਈ ਲੋਕ ਅਦਾਲਤ ਰਾਹੀਂ ਮਿਲਣ ਵਾਲੇ ਲਾਭਾਂ ਬਾਰੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਕਿਸ ਤਰ੍ਹਾਂ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦਾ ਹੈ । ਇਹ ਸੈਮੀਨਾਰ ਉਪਰੋਕਤ ਸਕੂਲ ਤੋਂ ਸ਼੍ਰੀ ਵਰਿੰਦਰ ਕੁਮਾਰ ਵੱਲੋਂ ਕਰਵਾਇਆ ਗਿਆ । ਇਸ ਤੋਂ ਬਾਅਦ ਸਕੂਲ ਦੇ ਪ੍ਰਿੰਸੀਪਲ ਵੱਲੋਂ ਇਸ ਦਫ਼ਤਰ ਦੀ ਟੀਮ ਦਾ ਧੰਨਵਾਦ ਕੀਤਾ ਗਿਆ ।