SDM ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਿਰੋਜ਼ਪੁਰ (ਮੀਡੀਆ ਬਿਊਰੋ) ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੱਲੋਂ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਐਸਡੀਐਮਜ ਨੇ ਹਾਜ਼ਰ ਹੋਏ ਸੁਪਰਵਾਈਜ਼ਰਾਂ ਅਤੇ ਨੋਡਲ ਅਫਸਰਾਂ ਆਦਿ ਤੋਂ ਪਰਾਲੀ ਨੂੰ ਅੱਗ ਲਗਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਕੇਸਾਂ ਦੀ ਜਾਣਕਾਰੀ ਲਈ ਅਤੇ ਨਾਲ ਹੀ ਸੁਪਰਵਾਈਜ਼ਰਾਂ ਨੂੰ ਸਾਈਟਾਂ ਤੇ ਜਾ ਕੇ ਵਿਜਿਟ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਸਮੇਤ ਨੋਡਲ ਅਫਸਰਾਂ ਨਾਲ ਸਾਈਟਾਂ ਤੇ ਵਿਜਿਟ ਕਰਨ ਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸ ਮਿਲਦੇ ਹਨ ਉਨ੍ਹਾਂ ਦਾ ਮੌਕੇ ਤੇ ਹੀ ਚਲਾਨ ਕਰਨ ਤੇ ਇਸ ਦੀ ਰਿਪੋਰਟ ਪੇਸ਼ ਕਰਨ। ਇਸ ਮੌਕੇ ਐਸਡੀਐਮਜ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਜੀਵਨ ਅਤੇ ਵਾਤਾਵਰਣ ਦੋਵਾਂ ਤੇ ਮਾੜਾ ਪ੍ਰਭਾਵ ਪੈਂਦਾ ਹੈ।

Share This :

Leave a Reply