ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰਾਂ ਤਿਆਰ: ਰੰਧਾਵਾ

ਚੰਡੀਗੜ੍ਹ (ਮੀਡੀਆ ਬਿਊਰੋ) ਤਿਉਹਾਰਾਂ ਮੌਕੇ ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈਡ ਪੂਰੀ ਤਰਾਂ ਤਿਆਰ ਹੈ। ਇਹ ਗੱਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁਹਾਲੀ ਵੇਰਕਾ ਪਲਾਂਟ ਵਿਖੇ ਕੰਮ ਦਾ ਜਾਇਜਾ ਲੈਣ ਮੌਕੇ ਕਹੀ। ਸ. ਰੰਧਾਵਾ ਜਿਨਾਂ ਕੋਲ ਸਹਿਕਾਰਤਾ ਵਿਭਾਗ ਹੈ, ਨੇ ਵੇਰਕਾ ਪਲਾਂਟ ਵਿਖੇ ਦੁੱਧ ਦੀ ਪ੍ਰਾਸੈਸਿੰਗ, ਦੇਸੀ ਘਿਓ ਅਤੇ ਪਨੀਰ ਦੇ ਉਤਪਾਦਨ ਖੁਦ ਦੇਖਿਆ ਅਤੇ ਗੁਣਵੱਤਾ ਦੇ ਮਿਆਰਾਂ ਉਤੇ ਤਸੱਲੀ ਪ੍ਰਗਟਾਈ। ਉਨਾਂ ਕਿਹਾ ਕਿ ਮਿਲਕਫੈਡ ਆਪਣੀ ਸੁੱਧਤਾ ਲਈ ਜਾਣਿਆ ਜਾਂਦਾ ਹੈ ਅਤੇ ਇਸੇ ਲਈ ਤਿਉਹਾਰਾਂ ਦੇ ਸੀਜਨ ਮੌਕੇ ਵੇਰਕਾ ਉਤਪਾਦਾਂ ਦੀ ਮੰਗ ਵਧ ਜਾਂਦੀ ਹੈ। ਉਨਾਂ ਕਿਹਾ ਕਿ ਇਸ ਮੰਗ ਨੂੰ ਪੂਰੀ ਕਰਨ ਲਈ ਮਿਲਕਫੈਡ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਮਿਲਕਫੈਡ ਦੇ ਉਤਪਾਦਾਂ ਦੀ ਕਿਸਮ ਵੀ ਗਾਹਕਾਂ ਨੂੰ ਖਿੱਚਦੀ ਹੈ। ਉਪ ਮੁੱਖ ਮੰਤਰੀ ਨੇ ਸੁਚਾਰੂ ਪ੍ਰਬੰਧਾਂ ਉਤੇ ਤਸੱਲੀ ਜਾਹਰ ਕੀਤੀ ਅਤੇ ਸਟਾਫ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਹਿਕਾਰੀ ਅਦਾਰਿਆਂ ਦੀ ਮਜਬੂਤੀ ਨਾਲ ਕਿਸਾਨੀ ਅਤੇ ਦੁੱਧ ਉਤਪਾਦਕਾਂ ਦੀ ਆਰਥਿਕਤਾ ਵੀ ਤਕੜੀ ਹੋਵੇਗੀ। ਇਸ ਮੌਕੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ ਵੀ ਹਾਜਰ ਸਨ।

Share This :

Leave a Reply