ਚੋਹਲਾ ਸਾਹਿਬ, ਮੀਡੀਆ ਬਿਊਰੋ:
ਕਸਬੇ ਅਧੀਨ ਆਉਦੇ ਇਕ ਪਿੰਡ ਵਿਚ 6 ਸਾਲਾ ਬੱਚੇ ਨੂੰ ਚੀਜ਼ ਦਿਵਾਉਣ ਬਹਾਨੇ ਇਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਬੱਚੇ ਦੀ ਮਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਕ ਮਹਿਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਲੜਕੇ ਦੀ ਕਰੀਬ 2 ਵਰ੍ਹੇ ਪਹਿਲਾਂ ਮੌਤ ਹੋ ਚੁੱਕੀ ਹੈ। ਉਸਦਾ 6 ਸਾਲਾ ਪੋਤਰਾ ਪਿੰਡ ਦੇ ਸਕੂਲ ਦੀ ਗਰਾਉਡ ਵਿਚ ਖੇਡਣ ਲਈ ਗਿਆ ਸੀ। ਜਿਥੋਂ ਪ੍ਰਭਜੀਤ ਸਿੰਘ ਪੁੱਤਰ ਜੈਮਲ ਸਿੰਘ ਨਾਂ ਦਾ ਵਿਅਕਤੀ ਉਸ ਨੂੰ ਚੀਜ਼ ਦਿਵਾਉਣ ਦੇ ਬਹਾਨੇ ਟੋਇਆ ਵਿਚ ਲੈ ਗਿਆ। ਜਿਥੇ ਉਸ ਨੇ ਬੱਚੇ ਨਾਲ ਕੁਕਰਮ ਕੀਤਾ ਅਤੇ ਫਰਾਰ ਹੋ ਗਿਆ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਚੋਹਲਾ ਸਾਹਿਬ ਦੇ ਏਐੱਸਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਉਸਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।