ਵਿਧਾਇਕ ਅਮਨ ਅਰੋੜਾ ਨੇ ਪੰਜਾਬ ਦੇ ਮੰਤਰਾਲੇ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਨਾ ਹੋਣ ‘ਤੇ ਪ੍ਰਗਟਾਇਆ ਦੁੱਖ

ਚੰਡੀਗੜ੍ਹ, ਮੀਡੀਆ ਬੀਊਰੋ:

ਪੰਜਾਬ ‘ਚ ਭਗਵੰਤ ਮਾਨ (Bhagwant Mann) ਦੀ ਵਜ਼ਾਰਤ ਦੀ ਪਹਿਲੀ ਲਿਸਟ ‘ਚੋਂ ‘ਆਪ’ ਦੇ ਕਈ ਦਿੱਗਜ ਗ਼ਾਇਬ ਹਨ। ਇਨ੍ਹਾਂ ਵਿਚ ਮੰਤਰੀ ਅਹੁਦੇ ਦੇ ਸਭ ਤੋਂ ਵੱਡੇ ਦਾਅਵੇਦਾਰ ਅਮਨ ਅਰੋੜਾ (Aman Arora) ਵੀ ਸ਼ਾਮਲ ਹਨ। ਦਰਅਸਲ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਅਮਨ ਅਰੋੜਾ ਨੂੰ ਮੰਤਰੀ ਬਣਾਏ ਜਾਣ ਦੇ ਨਾਲ-ਨਾਲ ਵਿੱਤ ਮੰਤਰਾਲਾ ਮਿਲ ਸਕਦਾ ਹੈ ਪਰ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਇਕ ਟਵੀਟ ਰਾਹੀਂ 10 ਮੰਤਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਸੀ ਜਿਨ੍ਹਾਂ ਨੇ ਸ਼ਨਿੱਚਰਵਾਰ ਯਾਨੀ ਅੱਜ ਸਹੁੰ ਚੁੱਕੀ। ਮੀਡੀਆ ਰਿਪੋਰਟਾਂ ਅਨੁਸਾਰ, ਵਜ਼ਾਰਤ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੋ ਸਕਦੈ ਕਿ ਉਨ੍ਹਾਂ ਦੀ ਕਾਰਗੁਜ਼ਾਰੀ ‘ਚ ਕੋਈ ਕਮੀ ਹੋਵੇ। ਉਨ੍ਹਾਂ ਕਿਹਾ ਕਿ ਜਿੰਨੀ ਵੱਡੀ ਜ਼ਿੰਮੇਵਾਰੀ ਓਨੀ ਵੱਡੀ ਚੁਣੌਤੀ ਹੁੰਦੀ ਹੈ। ਇਸ ਗੱਲ ਦਾ ਕੋਈ ਮਲਾਲ ਨਹੀਂ ਕਿ ਉਨ੍ਹਾਂ ਨੂੰ ਪੰਜਾਬ ਕੈਬਨਿਟ ‘ਚ ਥਾਂ ਨਹੀਂ ਮਿਲੀ ਪਰ ਉਹ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਬਣ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੂੰ ਕਿਸੇ ਨਾਲ ਵੀ ਕੋਈ ਗਿਲ਼ਾ ਨਹੀਂ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਜਿਹੜਾ ਵੀ ਕੰਮ ਸੌਂਪਿਆ ਜਾਵੇਗਾ ਉਹ ਤਨਦੇਹੀ ਨਾਲ ਪੂਰਾ ਕਰਨਗੇ।

ਇਸ ਤੋਂ ਪਹਿਲਾਂ ਪ੍ਰੋ. ਬਲਜਿੰਦਰ ਕੌਰ ਕੌਰ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਹਿੰਦੀ ‘ਚ ਦੋ ਲਾਈਨਾਂ ਪੋਸਟ ਕੀਤੀਆਂ ਸਨ ਜਿਨ੍ਹਾਂ ਤੋਂ ਉਨ੍ਹਾਂ ਨੂੰ ਪੰਜਾਬ ਵਜ਼ਾਰਤ ‘ਚ ਸ਼ਾਮਲ ਨਾ ਕੀਤੇ ਜਾਣ ਦਾ ਦਰਦ ਸਾਫ਼ ਝਲਕ ਰਿਹਾ ਸੀ। ਹਾਲਾਂਕਿ ਬਾਅਦ ‘ਚ ਉਨ੍ਹਾਂ ਨੇ ਇਸ ਨੂੰ ਡਿਲੀਟ ਕਰ ਦਿੱਤਾ। ਇਸ ਤੋਂ ਬਾਅਦ ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਦ‍ਾ ਹਰ ਫੈਸਲਾ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਜਦੋਂ ਕਈ ਆਗੂ ਪਾਰਟੀ ਛੱਡ ਕੇ ਗਏ ਤਾਂ ਉਹ ਪਾਰਟੀ ਨਾਲ ਖੜ੍ਹੇ ਰਹੇ।

Share This :

Leave a Reply