ਆਪ ਦੇ ਮੁੱਖ ਮੰਤਰੀ ਚਿਹਰੇ ਲਈ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਰੱਖਿਆ ਪੱਖ : ਹਰਪਾਲ ਚੀਮਾ

ਚੰਡੀਗੜ੍ਹ, ਮੀਡੀਆ ਬਿਊਰੋ: ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਚਿਹਰਾ ਚੁਣਨ ਲਈ ਪਾਰਟੀ ਵਲੋਂ ਜਾਰੀ ਕੀਤੇ ਗਏ ਨੰਬਰ ’ਤੇ 24 ਘੰਟਿਆਂ ਵਿਚ ਅੱਠ ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣਾ ਪੱਖ ਰੱਖਿਆ ਹੈ। ਚੀਮਾ ਨੇ ਪਾਰਟੀ ਵੱਲੋਂ ਜਾਰੀ ਨੰਬਰ ’ਤੇ 3 ਲੱਖ ਤੋਂ ਜ਼ਿਆਦਾ ਵ੍ਹਾਟਸਐਪ ਮੈਸੇਜ਼, 4 ਲੱਖ ਤੋਂ ਜ਼ਿਆਦਾ ਫੋਨ ਕਾਲਾਂ, 1 ਲੱਖ ਤੋਂ ਜ਼ਿਆਦਾ ਵਾਇਸ ਮੈਸੇਜ਼ ਅਤੇ 50 ਹਜ਼ਾਰ ਤੋਂ ਜ਼ਿਆਦਾ ਟੈਕਸਟ ਮੈਸੇਜ਼ ਆਏ ਹਨ। ਉਨ੍ਹਾਂ ਕਿਹਾ ਕਿ ਪੂਰਾ ਡਾਟਾ ਇੱਕਠਾ ਹੋਣ ਤੋਂ ਬਾਅਦ ਪਾਰਟੀ ਮੁੱਖ ਮੰਤਰੀ ਦੇ ਨਾਂਅ ’ਤੇ ਫ਼ੈਸਲਾ ਕਰੇਗੀ।

ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ, ਕਾਂਗਰਸ, ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਤੋਂ ਤੰਗ ਆ ਚੁੱਕੇ ਹਨ, ਇਸ ਲਈ ਪੰਜਾਬ ਦੇ ਲੋਕ ਹੁਣ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ।

ਚੀਮਾ ਨੇ ਕਿਹਾ ਕਿ ਮੋਦੀ ਸਰਕਾਰ ਅਤੇ ਭਾਜਪਾ ਆਗੂਆਂ ਨੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਬਹੁਤ ਸਾਰੀਆਂ ਸਾਜ਼ਿਸ਼ਾਂ ਕੀਤੀਆਂ ਹਨ।

Share This :

Leave a Reply