
ਅੰਮ੍ਰਿਤਸਰ, ਮੀਡੀਆ ਬਿਊਰੋ:
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਣ ਵਾਲੇ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ ਵਰਕਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਲਈ ਅਪੀਲ ਕੀਤੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇਕ ਨਿਊਜ਼ ਚੈਨਲ ਤੇ ਆਪਣਾ ਵਿਸ਼ੇਸ਼ ਤੌਰ ਤੇ ਇੰਟਰਵਿਊ ਦੇਂਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੁਝਾਰੂ ਵਰਕਰਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਕਿ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦਾ ਬਿਗਲ।
ਮੌਜੂਦਾ ਪੰਜਾਬ ਦੀ ਨਵੀਂ ਬਣੀ ਸਰਕਾਰ ਜਦ ਮਰਜ਼ੀ ਕਰਵਾ ਸਕਦੀ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਜਥੇਦਾਰ ਤੇ ਆਗੂ ਹੁਣ ਤੋਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਕਮਰ ਕੱਸੇ ਕਰ ਕੇ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਕਿ ਸਿੱਖ ਆਗੂਆਂ ਵੱਲੋਂ ਦਿੱਤੀਆਂ ਸ਼ਹਾਦਤਾਂ ਤੋਂ ਬਾਅਦ ਹੋਂਦ ਵਿੱਚ ਆਈ ਹੈ ਉਸ ਨੂੰ ਧਾਰਮਿਕ ਤੌਰ ਤੇ ਸਿੱਖਾਂ ਲਈ ਪਹਿਲਾਂ ਦੀ ਤਰ੍ਹਾਂ ਧਾਰਮਿਕ ਤੌਰ ਤੇ ਚਲਾਉਣ ਲਈ ਆ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪੰਜਾਬ ਦੇ ਹੀ ਗੁਰਸਿੱਖ ਧਾਰਮਿਕ ਬਿਰਤੀ ਵਾਲੇ ਸਿੱਖਾਂ ਦੇ ਹੱਥ ਵਿੱਚ ਦੇਣ ਲਈ ਪਹਿਲਾਂ ਦੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜੁਝਾਰੂ ਵਰਕਰ ਇਨ੍ਹਾਂ ਚੋਣਾਂ ਲਈ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਅੱਜ ਸਰਦਾਰ ਬਾਦਲ ਵੱਲੋਂ ਕੀਤੀ ਗਈ ਹੈ।