ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਕਾਂਗਰਸ ਦੇ ਸਾਬਕਾ ਪ੍ਧਾਨ ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਨਿਸ਼ਾਨੇ ਲਗਾਏ ਹਨ। ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਨੂੰ 24 ਘੰਟੇ ਵਿਚ ਗ੍ਰਿਫਤਾਰ ਕੀਤਾ ਜਾਵੇਗਾ। ਸਿੱਧੂ ਨੇ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਆਪ ਨੇ ਹੁਣ ਕਾਰਵਾਈ ਕਿਉਂ ਨਹੀਂ ਕੀਤੀ ਹੈ।