ਸ੍ਰੀ ਅਨੰਦਪੁਰ ਸਾਹਿਬ, ਮੀਡੀਆ ਬਿਊਰੋ: ਵੱਡੀ ਗਿਣਤੀ ਵਿੱਚ ਲੋਕਾਂ ਦੀ ਹਾਜ਼ਰੀ ਵਿੱਚ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਰਜੋਤ ਸਿੰਘ ਬੈਂਸ ਵੱਲੋਂ ਕੁਝ ਕਾਂਗਰਸੀਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਲਈ ਇੱਕ ਪ੍ਰੋਗਰਾਮ ਕਰਵਾਇਆ ਗਿਆ।.
ਇਸ ਸਬੰਧੀ ਜ਼ਿਲ੍ਹਾ ਜਥੇਦਾਰ ਗੁਰਿੰਦਰ ਸਿੰਘ ਗੋਗੀ ਵੱਲੋਂ ਸ਼ਕਿਾਇਤ ਕੀਤੀ ਗਈ ਸੀ। ਇਸ ਤੋਂ ਬਾਅਦ ਅੱਜ ਰਿਟਰਨਿੰਗ ਅਫ਼ਸਰ ਅਤੇ ਸਬ-ਡਵੀਜ਼ਨ ਉਪ ਮੰਡਲ ਮੈਜਿਸਟਰੇਟ ਕੇਸ਼ਵ ਗੋਇਲ ਵੱਲੋਂ ਐਡਵੋਕੇਟ ਹਰਜੋਤ ਸਿੰਘ ਬੈਂਸ ਨੂੰ ਉਨ੍ਹਾਂ ਦੀ ਈਮੇਲ ਆਈਡੀ ਅਤੇ ਵਟਸਐਪ ’ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਦਾ ਜਵਾਬ 24 ਘੰਟਿਆਂ ਦੇ ਅੰਦਰ-ਅੰਦਰ ਦੇਣਾ ਹੋਵੇਗਾ ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।