ਲੁਧਿਆਣਾ, ਮੀਡੀਆ ਬਿਊਰੋ:
ਕਾਂਗਰਸ ਪਾਰਟੀ ਦੀ ਅੰਦਰੂਨੀ ਖਿੱਚ ਧੂਹ ਤੋਂ ਨਾਰਾਜ਼ ਹੋਈ ਹਾਈ ਕਮਾਨ ਨੇ ਕਾਂਗਰਸੀ ਆਗੂਆਂ ਵੱਲੋਂ ਇੱਕ ਦੂਜੇ ਉੱਤੇ ਬਿਆਨਬਾਜ਼ੀ ਕਰਨ ਉੱਤੇ ਰੋਕ ਲਗਾਈ ਗਈ ਹੈ।ਮੀਡੀਆ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਹੋਇਆ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਹਾਈਕਮਾਨ ਵੱਲੋਂ ਤੈਂ ਬੁਲਾਰਿਆਂ ਵੱਲੋਂ ਹੀ ਮੀਡੀਆ ਨਾਲ ਗੱਲਬਾਤ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਹਨ।
ਨਵਜੋਤ ਸਿੱਧੂ ਬਾਰੇ ਸਵਾਲ ਪੁੱਛੇ ਜਾਣ ਤੇ ਉਨ੍ਹਾਂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾਈ ਰੱਖਣ ਦੇ ਲਈ ਇਹ ਜ਼ਰੂਰੀ ਹੈ ਇਸ ਲਈ ਉਹ ਕਿਸੇ ਬਾਰੇ ਵੀ ਕੁਝ ਨਹੀਂ ਕਹਿਣਗੇ। ਇੱਥੇ ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਜ਼ਿੰਮੇਵਾਰੀ ਸੌਂਪੇ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੀ ਆਪਣੇ ਤੌਰ ਉੱਤੇ ਹਾਈ ਕਮਾਨ ਨਾਲ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਇਨ੍ਹਾਂ ਸਵਾਲਾਂ ਉੱਤੇ ਚੁੱਪੀ ਦਾ ਮਤਲਬ ਇਹੀ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਹੁਣ ਰਵਨੀਤ ਸਿੰਘ ਬਿੱਟੂ ਸਮੇਤ ਸਾਰੇ ਹੀ ਪਾਰਟੀ ਆਗੂਆਂ ਨੂੰ ਬਿਆਨਬਾਜ਼ੀ ਕਰਨ ਤੋਂ ਰੋਕ ਦਿੱਤਾ ਗਿਆ ਹੈ।