ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਡ਼ਿੰਗ 22 ਅਪ੍ਰੈਲ ਪੰਜਾਬ ਕਾਂਗਰਸ ਭਵਨ ਚੰਡੀਗਡ਼੍ਹ ਵਿਚ ਆਪਣਾ ਅਹੁਦਾ ਸੰਭਾਲਣਗੇ।
ਦੱਸ ਦੇਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨਗੀ ਦੀ ਕੁਰਸੀ ਤੋਂ ਉਤਾਰ ਕੇ ਅਮਰਿੰਦਰ ਸਿੰਘ ਰਾਜਾ ਵਡ਼ਿੰਗ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਉਨ੍ਹਾਂ ਦੇ ਨਾਲ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਥਾਪਿਆ ਸੀ।
ਇਸ ਐਲਾਨ ਤੋਂ ਬਾਅਦ ਰਾਜਾ ਵਡ਼ਿੰਗ ਤੇ ਆਸ਼ੂ ਲਗਾਤਾਰ ਪਾਰਟੀ ਵਿਚ ਅਨੁਸ਼ਾਸਨ ਕਾਇਮ ਕਰਨ ਅਤੇ ਪਾਰਟੀ ਨੂੰ ਇਕਜੁਟ ਕਰਨ ਲਈ ਪਾਰਟੀ ਦੇ ਮੌਜੂਦਾ ਤੇ ਸਾਬਕਾ ਐਮਐਲਏਜ਼ ਤੇ ਹੋਰ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ।
ਇਸੇ ਕਵਾਇਦ ਤਹਿਤ ਉਹ ਅੱਜ ਲੁਧਿਆਣਾ ਵਿਚ ਵੱਖ ਵੱਖ ਪਾਰਟੀ ਨੇਤਾਵਾਂ ਨਾਲ ਮਿਲੇ ਸਨ।