
ਮੋਗਾ, ਮੀਡੀਆ ਬਿਊਰੋ:
ਮੋਗਾ ਦੇ ਪਿੰਡ ਮਾੜੀ ਮੁਸਤਫ਼ਾ ‘ਚ ਚੱਲ ਰਹੇ ਟੂਰਨਾਮੈਂਟ ਦੌਰਾਨ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕਰਨ ਦੀ ਖ਼ਬਰ ਮਿਲੀ ਹੈ। ਇਸ ਫਾਇਰਿੰਗ ਵਿਚ ਪੈਂਟਾ ਨਾਮ ਦੇ ਨੌਜਵਾਦ ਦੀ ਮੌਤ ਹੋਈ ਹੈ ਜਦੋਂ ਕਿ ਇਕ ਨੌਜਵਾਨ ਜ਼ਖ਼ਮੀ ਹੋਇਆ ਹੈ। ਮੌਕੇ ‘ਤੇ ਪਹੁੰਚੇ ਬਾਘਾਪੁਰਾਣਾ ਦੇ ਡੀਐੱਸਪੀ ਸਮਸ਼ੇਰ ਸਿੰਘ ਸ਼ੇਰਗਿੱਲ ਨੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।
ਇਕੱਤਰ ਕੀਤੀ ਜਾਣਕਾਰੀ ‘ਚ ਪਤਾ ਲੱਗਾ ਹੈ ਕਿ ਇਹ ਫਾਇਰਿੰਗ ਗੈਂਗਵਾਰ ਦੌਰਾਨ ਹੋਈ ਹੈ। ਇੱਥੇ ਜ਼ਿਕਰਯੋਗ ਹੈ ਕਿ ਪਿੰਡ ਮਾੜੀ ਮੁਸਤਫ਼ਾ ਵਿਚ ਸਾਲਾਨਾ ਮੇਲਾ ਚੱਲ ਰਿਹਾ ਸੀ। ਇਸ ਦੌਰਾਨ ਟੂਰਨਾਮੈਂਟ ਵਾਲੀ ਥਾਂ ਤੋਂ ਕੁਝ ਹੀ ਦੂਰੀ ‘ਤੇ ਫਾਇਰਿੰਗ ਦੌਰਾਨ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।