ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਕਲਰਕ ਦੇ ਖਿਲਾਫ ਐੱਫ.ਆਈ.ਆਰ ਦੇ ਹੁਕਮ





ਜਲੰਧਰ, ਮੀਡੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਤੋਂ ਬਾਅਦ ਜਲੰਧਰ ਦੀ ਤਹਿਸੀਲ ‘ਚ ਕੰਮ ਕਰਦੀ ਕਲਰਕ ਮੀਨੂੰ ਖਿਲਾਫ ਨੌਕਰੀ ਦਿਵਾਉਣ ਦੇ ਨਾਂ ‘ਤੇ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਐੱਫ.ਆਈ.ਆਰ ਦਰਜ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਵੱਲੋਂ ਕੀਤੀ ਮੁੱਢਲੀ ਜਾਂਚ ਵਿੱਚ ਉਸ ਖ਼ਿਲਾਫ਼ ਲੱਗੇ ਦੋਸ਼ ਸਹੀ ਪਾਏ ਗਏ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਭ੍ਰਿਸ਼ਟਾਚਾਰ ਵਿਰੋਧੀ ਸ਼ਿਕਾਇਤਾਂ ਕਰਨ ਲਈ 9501200200 ਨੰਬਰ ਜਾਰੀ ਕੀਤਾ ਸੀ।

ਪਤਾ ਲੱਗਾ ਕਿ ਮੁਲਜ਼ਮ ਮੀਨੂੰ ਨੇ ਕਿਸੇ ਨੂੰ ਨੌਕਰੀ ਦਿਵਾਉਣ ਦੇ ਨਾਂ ’ਤੇ 4.80 ਲੱਖ ਦੀ ਰਿਸ਼ਵਤ ਲਈ ਹੈ। ਸ਼ਿਕਾਇਤ ਮਿਲਣ ‘ਤੇ ਮੁੱਖ ਮੰਤਰੀ ਦਫ਼ਤਰ ਤੋਂ ਸਿਫਾਰਿਸ਼ ਆਈ ਕਿ ਉਸ ‘ਤੇ ਮਾਮਲਾ ਦਰਜ ਕੀਤਾ ਜਾਵੇ। ਜਦੋਂ ਵਿਜੀਲੈਂਸ ਟੀਮ ਉਸ ਨੂੰ ਚੁੱਕ ਕੇ ਲੈ ਗਈ ਤਾਂ ਪਤਾ ਲੱਗਾ ਕਿ ਉਹ 2 ਮਹੀਨੇ ਦੀ ਗਰਭਵਤੀ ਸੀ। ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਵਿਜੀਲੈਂਸ ਨੇ ਵੀਰਵਾਰ ਨੂੰ ਤਹਿਸੀਲ ‘ਚ ਕੰਮ ਕਰਦੀ ਮੀਨੂੰ ਨਾਂ ਦੀ ਮਹਿਲਾ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਜਾਂਚ ਲਈ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੂੰ ਮੀਨੂੰ ਖਿਲਾਫ ਕਈ ਸ਼ਿਕਾਇਤਾਂ ਮਿਲੀਆਂ ਸਨ। ਸ਼ਿਕਾਇਤਕਰਤਾਵਾਂ ਨੇ ਮੀਨੂੰ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ। ਦੋਸ਼ ਸੀ ਕਿ ਮੀਨੂੰ ਉੱਥੇ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਰਿਸ਼ਵਤ ਲੈਂਦੀ ਹੈ। ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਟੀਮ ਨੇ ਉਸ ਨੂੰ ਕਾਬੂ ਕਰਕੇ ਵਿਜੀਲੈਂਸ ਥਾਣੇ ਲਿਆਂਦਾ। ਉੱਥੇ ਹੀ ਦੇਰ ਸ਼ਾਮ ਪੁੱਛਗਿੱਛ ਦੌਰਾਨ ਉਸ ਦੀ ਤਬੀਅਤ ਵਿਗੜ ਗਈ ਅਤੇ ਪਤਾ ਲੱਗਾ ਕਿ ਉਹ ਦੋ ਮਹੀਨੇ ਦੀ ਗਰਭਵਤੀ ਸੀ। ਅਜਿਹੇ ‘ਚ ਵਿਜੀਲੈਂਸ ਟੀਮ ਨੇ ਉਸ ਨੂੰ ਸਿਵਲ ਹਸਪਤਾਲ ਦੇ ਕੈਦੀ ਵਾਰਡ ‘ਚ ਦਾਖਲ ਕਰਵਾਇਆ ਅਤੇ ਬਾਹਰ ਗਾਰਡ ਤਾਇਨਾਤ ਕਰ ਦਿੱਤਾ।

ਇਸ ਤੋਂ ਪਹਿਲਾਂ ਸਿਵਲ ਹਸਪਤਾਲ ਵਿੱਚ ਆਰਜ਼ੀ ਮੁਲਾਜ਼ਮ ਸੀ ਕਲਰਕ

ਇਸ ਸਬੰਧੀ ਡਾ. ਹਰਵੀਨ ਕੌਰ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਮੀਨੂੰ ਲੈ ਕੇ ਆਈ ਸੀ। ਜਾਂਚ ਕਰਨ ‘ਤੇ ਮੀਨੂੰ ਦੋ ਮਹੀਨੇ ਦੀ ਗਰਭਵਤੀ ਨਿਕਲੀ। ਡਾਕਟਰ ਨੇ ਦੱਸਿਆ ਕਿ ਮਾਨਸਿਕ ਦਬਾਅ ਕਾਰਨ ਮੀਨੂੰ ਦੀ ਹਾਲਤ ਵਿਗੜ ਗਈ ਸੀ। ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਸ ਦੇ ਠੀਕ ਹੋਣ ‘ਤੇ ਵਿਜੀਲੈਂਸ ਟੀਮ ਆਪਣੀ ਕਾਰਵਾਈ ਕਰੇਗੀ। ਮੀਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਕੱਚੇ ਕਾਮੇ ਵਜੋਂ ਕੰਮ ਕਰਦੀ ਸੀ।

Share This :

Leave a Reply