ਸ੍ਰੀ ਮੁਕਤਸਰ ਸਾਹਿਬ ਦੀਆਂ 6 ਮੰਡੀਆਂ ਵਿੱਚ 7 ਨਵੰਬਰ 2021 ਤੋਂ ਝੋਨੇ ਦੀ ਖਰੀਦ ਬੰਦ: ਆਸੂ

ਚੰਡੀਗੜ੍ਹ (ਮੀਡੀਆ ਬਿਊਰੋ) ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸਣ ਆਸੂ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜਲਿੇ ਦੀਆਂ 6 ਮੰਡੀਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜਿਨਾਂ ਮੰਡੀਆਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸਫਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਹਾਲਾਂਕਿ, ਉਨਾਂ ਨੇ ਅਗਲੇ ਹੁਕਮਾਂ ਤੱਕ ਇਸ ਜਲਿੇ ਦੀਆਂ ਬਾਕੀ ਮੰਡੀਆਂ ਵਿੱਚ ਖਰੀਦ ਜਾਰੀ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਲਿਾ ਸ੍ਰੀ ਮੁਕਤਸਰ ਸਾਹਿਬ ਦੇ ਹਰਾਜ, ਫੱਤਾਕੇਰਾ (ਮਿੱਡੂਖੇੜਾ), ਮਿਠੜੀ ਬੁਧਗੀਰ, ਸੁਖਨਾ ਅਬਲੂ, ਸਮਾਘ, ਚੌਂਤਰਾ ਵਿੱਚ 7 ਨਵੰਬਰ ਨੂੰ ਜਾਂ ਇਸ ਤੋਂ ਬਾਅਦ ਕੋਈ ਵੀ ਖਰੀਦ ਨਹੀਂ ਕੀਤੀ ਜਾਵੇਗੀ।

Share This :

Leave a Reply