ਘਰੇਲੂ ਇਕਾਂਤਵਾਸ ਅਧੀਨ ਯਾਤਰੀਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ – ਬਲਵੀਰ ਸਿੱਧੂ

ਚੰਡੀਗੜ੍ਹ (ਮੀਡੀਆ ਬਿਊਰੋ) ਆਲਮੀ ਦਰਜੇ ਦੀਆਂ ਸਿਹਤ ਸਹੂਲਤਾਂ ਦਾ ਦਾਅਵਾ ਕਰਨ ਵਾਲੀ ਦਿੱਲੀ ਸਰਕਾਰ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਵਿਅਕਤੀਆਂ ਦੇ ਟੈਸਟ ਕਰਵਾਉਣ ਵਿੱਚ ਵੀ ਅਸਫਲ ਰਹੀ ਹੈ। ਪਿਛਲੇ ਇਕ ਮਹੀਨੇ ਦੌਰਾਨ ਦਿੱਲੀ ਤੋਂ ਆਏ ਤਕਰੀਬਨ 97 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਲਾਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਿਹਤ ਮੰਤਰੀ ਸ. ਬਲਵੀਰ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਅਣਕਿਆਸੇ ਹਾਲਾਤਾਂ ਤੋਂ ਬਚਣ ਲਈ ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਸੂਬੇ ਦੀਆਂ ਸਰਹੱਦਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦਿੱਲੀ ਤੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਯਕੀਨੀ ਬਣਾਈ ਜਾ ਸਕੇ।

Share This :

Leave a Reply