ਪਟਵਾਰੀਆਂ ਤੇ ਕਾਨੂੰਗੋ ਵੱਲੋਂ ਖੰਨਾ ’ਚ ਧਰਨਾ, ਕੰਮ ਕਾਜ ਠੱਪ

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਵਿੱਢੇ ਸੰਘਰਸ਼ ਦੀ ਲੜੀ ਤਹਿਤ ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸ਼ੀਏਸ਼ਨ ਨੇ ਸਾਂਝੇ ਤੌਰ ਤੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਵਿਖੇ 3 ਘੰਟੇ ਧਰਨਾ ਦਿੰਦਿਆਂ ਸਰਕਾਰ ਖਿਲਾਫ਼ ਰੋਸ ਪ੍ਰਗਟ ਕੀਤਾ।

ਇਸ ਮੌਕੇ ਪ੍ਰਧਾਨ ਇਕਬਾਲਪ੍ਰੀਤ ਸਿੰਘ, ਅਮਿਤ ਗਰਗ ਅਤੇ ਵੀਰਾਜ ਦੀਪ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਦੌਰਾਨ ਆਮ ਲੋਕਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਦੀ ਜ਼ਿੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਕੁਲਵੀਰ ਸਿੰਘ, ਬਲਰਾਜ ਸਿੰਘ, ਰਣਧੀਰ ਸਿੰਘ, ਸੰਤ ਰਾਮ, ਹਿਤੇਸ਼ੀ ਠਾਕੁਰ, ਮੋਨਿਕਾ ਸ਼ਰਮਾ, ਪਰਮਿੰਦਰ ਸਿੰਘ, ਗੁਰਜੰਟ ਸਿੰਘ, ਰਛਪਾਲ ਸਿੰਘ, ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ।

Share This :

Leave a Reply