ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਅੰਬੇਦਕਰ ਭਵਨ ਵਿਖੇ ਬਲਵੀਰ ਚੰਦ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪ੍ਰੋਟ ਜੁਲਾਈ ਵਿਚ ਲਾਗੂ ਕੀਤੀ ਜਾਣੀ ਸੀ, ਜਿਸ ਨੂੰ ਮਿਆਦ ਮੁੜ ਇਕ ਵਾਰ ਫ਼ਿਰ 31 ਅਗਸਤ ਤੱਕ ਵਧਾ ਕੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਆਸਾਂ ਤੇ ਪਾਣੀ ਫੇਰਿਆ ਗਿਆ ਹੈ, ਜਿਸ ਨਾਲ ਹੋਣ ਸਰਕਾਰ ਤੋਂ ਉਨ੍ਹਾਂ ਦਾ ਭਰੋਸਾ ਟੁੱਟ ਗਿਆ ਹੈ। ਉਨ੍ਹਾਂ ਕਿਹਾ ਕਿ 2017 ਦੀਆਂ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ।
ਪਰ ਚਾਰ ਸਾਲ ਬੀਤਣ ਤੇ ਵੀ ਇਕ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਸਿਰਫ਼ ਆਪਣੇ ਚਹੇਤਿਆਂ ਦਾ ਹੀ ਪੱਖ ਪੂਰਿਆ ਹੈ ਅਤੇ ਦੇਸ਼ ਦੀ ਜਨਤਾ ਨੂੰ ਅੱਖੋਂ ਪਰੋਖੇ ਕੀਤਾ ਹੈ। ਕੇਂਦਰ ਸਰਕਾਰ ਕਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੀ ਆਰਥਿਕ ਮਦਦ ਕਰਨ ਦੀ ਥਾਂ ਰੋਜ਼ਾਨਾ ਪੈਟਰੋਲ-ਡੀਜ਼ਲ, ਰਸੋਈ ਗੈਸ ਅਤੇ ਸਰੋਂ ਦੇ ਤੇਲ ਦੀਆਂ ਕੀਮਤਾਂ ਵਿਚ ਅਥਾਂਹ ਵਾਧਾ ਕਰਕੇ ਲੋਕਾਂ ਦਾ ਮਹਿੰਗਾਈ ਨਾਲ ਲੱਕ ਤੋੜ ਰਹੀ ਹੈ। ਇਸ ਸਰਕਾਰ ਨੂੰ ਝੁੱਠੀ, ਲਾਰਾ ਲਾਊ ਤੇ ਵਾਅਦੇ ਤੋਂ ਮੁਕਰਨ ਵਾਲੀ ਸਰਕਾਰ ਕਰਾਰ ਦਿੰਦਿਆਂ ਉਪਰੋਕਤ ਆਗੂਆਂ ਨੇ ਕਿਹਾ ਕਿ ਜੇਕਰ ਜਲਦ ਸਾਡੀਆਂ ਮੰਗਾਂ ਦਾ ਹੱਲ ਨਾ ਹੋਇਆ ਨਾ ਮਜ਼ਬੂਰਨ ਸ਼ੰਘਰਸ਼ ਕਰਨਾ ਪਵੇਗਾ। ਇਸ ਮੌਕੇ ਅਸ਼ੋਕ ਕੁਮਾਰ, ਭੋਲਾ ਸਿੰਘ, ਦਰਬਾਰਾ ਸਿੰਘ, ਪਲਵਿੰਦਰ ਸਿੰਘ, ਸਤਪਾਲ, ਗੁਰਮੇਲ ਸਿੰਘ, ਹਰਬੰਸ ਸਿੰਘ, ਸਵਰਨ ਸਿੰਘ ਆਦਿ ਹਾਜ਼ਰ ਸਨ।