ਖ਼ਤਰੇ ‘ਚ ਪਾਈ ਪ੍ਰਧਾਨ ਮੰਤਰੀ ਮੋਦੀ ਦੀ ਜਾਨ, ਪਾਕਿਸਤਾਨ ਸਰਹੱਦ ਨੇੜੇ ਫਲਾਈਓਵਰ ‘ਤੇ 20 ਮਿੰਟ ਤਕ ਫਸਿਆ ਰਿਹਾ ਕਾਫਲਾ

ਚੰਡੀਗੜ੍ਹ, ਮੀਡੀਆ ਬਿਊਰੋ:

ਕੇਂਦਰੀ ਗ੍ਰਹਿ ਮੰਤਰਾਲੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰੇ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਪ੍ਰਸਤਾਵਿਤ ਰੈਲੀ ਰੱਦ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੇ ਇਸ ਪਿੱਛੇ ਸੁਰੱਖਿਆ ਕਾਰਨਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਹੈ। ਗ੍ਰਹਿ ਮੰਤਰਾਲੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ਤੋਂ ਕਰੀਬ 30 ਕਿਲੋਮੀਟਰ ਦੂਰ ਕੋਟਕਪੂਰਾ ਫਲਾਈਓਵਰ ‘ਤੇ ਕਰੀਬ 15-20 ਮਿੰਟ ਰੁਕਣਾ ਪਿਆ। ਸਾਹਮਣੇ ਤੋਂ ਧਰਨਾਕਾਰੀਆਂ ਵੱਲੋਂ ਸੜਕ ਜਾਮ ਕਰ ਦਿੱਤੀ ਗਈ।

ਪੀਐਮ ਮੋਦੀ ਨੇ ਕਿਹਾ- ਮੇਰੇ ਸੀਐਮ ਦਾ ਧੰਨਵਾਦ, ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਰਤਣ ਵਿੱਚ ਕਾਮਯਾਬ ਰਿਹਾ

ਯਾਤਰਾ ਰੱਦ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬਠਿੰਡਾ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਹਵਾਈ ਅੱਡੇ ਦੇ ਅਧਿਕਾਰੀਆਂ ਮੁਤਾਬਕ ਰਸਤੇ ਵਿੱਚ ਪੀਐਮ ਮੋਦੀ ਨੇ ਉਨ੍ਹਾਂ ਨੂੰ ਆਪਣੇ ਸੀਐਮ ਦਾ ਧੰਨਵਾਦ ਕਰਨ ਲਈ ਕਿਹਾ ਕਿ ਮੈਂ ਬਠਿੰਡਾ ਏਅਰਪੋਰਟ ਤੱਕ ਜ਼ਿੰਦਾ ਪਰਤਣ ਵਿੱਚ ਕਾਮਯਾਬ ਰਿਹਾ।

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅਤੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਲਈ ਟਵਿੱਟਰ ‘ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਹਾਲਾਂਕਿ ਅਜੇ ਤੱਕ ਇਸ ਮਾਮਲੇ ਸਬੰਧੀ ਪੰਜਾਬ ਸਰਕਾਰ ਦਾ ਪੱਖ ਸਪੱਸ਼ਟ ਨਹੀਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਕਰਨੀ ਸੀ। ਇਸ ਲਈ ਵਿਸ਼ਾਲ ਪੰਡਾਲ ਸਜਾਇਆ ਗਿਆ ਸੀ। ਪੰਜਾਹ ਹਜ਼ਾਰ ਲੋਕਾਂ ਦੇ ਬੈਠਣ ਦਾ ਪ੍ਰਬੰਧ ਸੀ। ਸਵੇਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੀਐਮ ਮੋਦੀ ਬਠਿੰਡਾ ਵਿੱਚ ਹੈਲੀਕਾਪਟਰ ਤੋਂ ਉਤਰਨ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋਏ। ਜਦੋਂ ਮੌਸਮ ਵਿੱਚ ਸੁਧਾਰ ਨਾ ਹੋਇਆ ਤਾਂ ਉਹ ਹੁਸੈਨੀਵਾਲਾ ਸਥਿਤ ਕੌਮੀ ਸ਼ਹੀਦ ਸਮਾਰਕ ਲਈ ਰਵਾਨਾ ਹੋਏ ਤਾਂ ਰਸਤੇ ਵਿੱਚ ਕੋਟਕਪੂਰਾ ਫਲਾਈਓਵਰ ’ਤੇ ਇਹ ਘਟਨਾ ਸਾਹਮਣੇ ਆਈ। ਗ੍ਰਹਿ ਮੰਤਰਾਲੇ ਦੇ ਅਨੁਸਾਰ, ਉਹ ਡੀਜੀਪੀ ਪੰਜਾਬ ਪੁਲਿਸ ਤੋਂ ਲੋੜੀਂਦੀ ਮਨਜ਼ੂਰੀ ਤੋਂ ਬਾਅਦ ਹੀ ਉੱਥੋਂ ਰਵਾਨਾ ਹੋਏ ਸਨ। ਇਸ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਾਲ ਅਜਿਹੀ ਘਟਨਾ ਦਾ ਵਾਪਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਪੀਐਮ ਨੇ ਪੰਜਾਬ ਲਈ ਕਈ ਤੋਹਫ਼ਿਆਂ ਦਾ ਕਰਨਾ ਸੀ ਐਲਾਨ

ਦੱਸ ਦੇਈਏ ਕਿ ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਇੱਥੇ ਪੀਜੀਆਈ ਦੇ ਸੈਟੇਲਾਈਟ ਸੈਂਟਰ ਸਮੇਤ ਕਈ ਤੋਹਫ਼ਿਆਂ ਦਾ ਐਲਾਨ ਕਰਨ ਵਾਲੇ ਸਨ। ਉਨ੍ਹਾਂ ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਆਨਲਾਈਨ ਮੈਡੀਕਲ ਕਾਲਜਾਂ ਦਾ ਨੀਂਹ ਪੱਥਰ ਰੱਖਣ ਦਾ ਪ੍ਰੋਗਰਾਮ ਵੀ ਰੱਖਿਆ।

Share This :

Leave a Reply