ਲੋਕ ਸੰਪਰਕ ਅਧਿਕਾਰੀ ਵੀ ਹਨ ਅਣਜਾਣ
ਪਟਿਆਲਾ, ਮੀਡੀਆ ਬਿਊਰੋ:
ਬਿਜਲੀ ਮੰਤਰੀ ਹਰਭਜਨ ਸਿੰਘ (Harbhajan Singh) ਨੇ ਕਿਹਾ ਕਿ ਹਰ ਵਾਰ ਗਰਮੀ ਦੇ ਮੌਸਮ ਵਿੱਚ ਬਿਜਲੀ ਦੀ ਸਮੱਸਿਆ ਹੁੰਦੀ ਹੈ ਤੇ ਇਸ ਵਾਰ ਵੀ ਕੁਝ ਦਿੱਕਤਾਂ ਹਨ। ਇਸ ਸਬੰਧੀ ਅੱਜ ਪਾਵਰਕਾਮ (Powercom) ਮੁੱਖ ਦਫਤਰ ਵਿਚ ਅਧਿਕਾਰੀਆਂ ਨਾਲ ਚਰਚਾ ਕੀਤੀ ਗਈ ਹੈ। ਮੰਤਰੀ ਅੱਜ ਇਥੇ ਪਾਵਰਕਾਮ ਮੁੱਖ ਦਫਤਰ ਵਿਖੇ ਬੈਠਕ ਕਰਨ ਲਈ ਪੁੱਜੇ ਹੋਏ ਸਨ। ਮੰਤਰੀ ਦੇ ਇਸ ਦੌਰੇ ਨੂੰ ਗੁਪਤ ਹੀ ਰੱਖਿਆ ਗਿਆ ਤੇ ਆਉਣ ਸਬੰਧੀ ਨਾ ਕੋਈ ਜਾਣਕਾਰੀ ਸਾਂਝੀ ਕੀਤੀ ਗਈ ਤੇ ਨਾ ਹੀ ਪਾਵਰਕਾਮ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ।
ਕੋਲੇ ਦੀ ਘਾਟ ਸਬੰਧੀ ਪੁੱਛੇ ਸਵਾਲ ਦੇ ਜਵਾਬ ਬਿਜਲੀ ਮੰਤਰੀ ਨੇ ਕਿਹਾ ਕਿ ਇਸਨੂੰ ਲੈ ਕੇ ਚਰਚਾ ਹੋਈ ਹੈ ਤੇ ਹੱਲ ਲਈ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਅਹੁਦਾ ਸਾਂਭਣ ਤੋਂ ਬਾਅਦ ਪਹਿਲੀ ਵਾਰ ਪਾਵਰਕਾਮ ਦਫਤਰ ਪੁੱਜੇ ਹਨ ਤੇ ਬਿਜਲੀ ਸਬੰਧੀ ਸਮੱਸਿਆ ਨਾ ਆਵੇ ਇਸ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।