ਬਿਜਲੀ ਮੁਲਾਜ਼ਮਾਂ ਵੱਲੋਂ ਹੱਕੀਂ ਮੰਗਾਂ ਸਬੰਧੀ ਮੋਰਿੰਡਾ ਧਰਨੇ ’ਚ ਸ਼ਾਮਲ ਹੋਣ ਦਾ ਫੈਸਲਾ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਦੇ ਮੈਬਰਾਂ ਦੀ ਇੱਕਤਰਤਾ ਕ੍ਰਿਸ਼ਨ ਲਾਲ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਕਰਮ ਚੰਦ ਸ਼ਰਮਾ ਨੇ ਬੋਰਡ ਅਤੇ ਸਰਕਾਰ ਨਾਲ ਹੋਈਆਂ ਮੀਟਿੰਗਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਕਿਹਾ ਕਿ ਸਰਕਾਰ ਸਕੇਲਾਂ ਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦਾ ਬਕਾਇਆ ਦੇਣ ਤੋਂ ਭੱਜ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਰਤੀ ਕਰਨ ਤੇ ਠੇਕੇ ਤੇ ਰੱਖੇ ਕਾਮਿਆਂ ਨੂੰ ਪੱਕੇ ਕਰਨ ਤੋਂ ਨਾਂਹ ਕਰ ਦਿੱਤੀ ਹੈ।

ਜਿਸ ਦੇ ਰੋਸ ਵਜੋਂ 16 ਅਕਤੂਬਰ ਨੂੰ ਮੋਰਿੰਡਾ ਵਿਖੇ ਦਿੱਤੇ ਜਾ ਰਹੇ ਪੱਕੇ ਧਰਨੇ ਵਿਚ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਸ ਉਪਰੰਤ 18 ਅਕਤੂਬਰ ਨੂੰ ਪਟਿਆਲਾ ਮੁੱਖ ਦਫ਼ਤਰ ਦੇ ਤਿੰਨੇ ਗੇਟ ਘੇਰੇ ਜਾਣਗੇ ਜੇਕਰ ਫ਼ਿਰ ਵੀ ਮਸਲੇ ਹੱਲ ਨਾ ਹੋਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਿਜਲੀ ਦਾ ਸੰਕਟ ਹੋਣ ਕਾਰਨ ਸਰਕਾਰ ਨੂੰ ਜਲਦ ਤੋਂ ਜਲਦ ਮੰਗਾਂ ਪ੍ਰਵਾਨ ਕਰਕੇ ਮਾਹੌਲ ਸ਼ਾਂਤ ਕਰਨਾ ਚਾਹੀਦਾ ਹੈ। ਇਸ ਮੌਕੇ ਜਸਵੰਤ ਰਾਏ, ਬਲਿਹਾਰ ਸਿੰਘ, ਹਨੂੰਮਾਨ ਪ੍ਰਸ਼ਾਦ, ਸੁਲਤਾਨ ਸਿੰਘ, ਅਵਤਾਰ ਸਿੰਘ, ਸੁਰਿੰਦਰ ਸਿੰਘ, ਸੁਮਿਤ ਸ਼ਰਮਾ, ਜਗਦੀਸ਼ ਕੁਮਾਰ ਆਦਿ ਹਾਜ਼ਰ ਸਨ।

Share This :

Leave a Reply