ਬਿਜਲੀ ਮੁਲਾਜ਼ਮਾਂ ਨੇ ਹੱਕੀਂ ਮੰਗਾਂ ਸਬੰਧੀ ਰੋਸ ਰੈਲੀ ਕੱਢੀ

ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੇ ਬਿਜਲੀ ਬੋਰਡ ਨਾਲ ਸਬੰਧਤ ਵੱਖ-ਵੱਖ ਜੱਥੇਬੰਦੀਆਂ ਨੇ ਸਾਂਝੇ ਤੌਰ ’ਤੇ ਹੱਕੀਂ ਮੰਗਾਂ ਸਬੰਧੀ ਕ੍ਰਿਸ਼ਨ ਲਾਲ ਭੜੀ ਦੀ ਪ੍ਰਧਾਨਗੀ ਹੇਠਾਂ ਰੋਸ ਰੈਲੀ ਕੀਤੀ। ਜਿਸ ਦੌਰਾਨ ਹਾਜ਼ਰ ਸਮੂਹ ਮੁਲਾਜ਼ਮਾਂ ਵੱਲੋਂ ਲਖੀਮਪੁਰ ਖੀਰੀ ’ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਜਗਦੇਵ ਸਿੰਘ, ਜਸਵੀਰ ਸਿੰਘ, ਜਸਵੰਤ ਰਾਏ, ਕੁਲਵਿੰਦਰ ਸਿੰਘ, ਮਨੀ ਰਾਮ, ਹਨੂੰਮਾਨ ਪ੍ਰਸ਼ਾਦ ਅਤੇ ਸਤੀਸ਼ ਕੁਮਾਰ ਨੇ ਮੰਗ ਕੀਤੀ ਕਿ ਬਿਜਲੀ ਐਕਟ 2003 ਰੱਦ ਕੀਤਾ ਜਾਵੇ, ਨਿੱਜੀਕਰਨ ਦੀ ਨੀਤੀ ਤਹਿਤ ਬੰਦ ਕੀਤੇ ਸਰਕਾਰੀ ਥਰਮਲ ਮੁੜ ਸਰਕਾਰੀ ਤੌਰ ’ਤੇ ਚਾਲੂ ਕੀਤੇ ਜਾਣ, ਸੇਵਾ ਸ਼ਰਤਾਂ ਵਿਚ ਕੀਤੀ ਤਬਦੀਲੀ ਰੱਦ ਕੀਤੀ ਜਾਵੇ, ਪਟਿਆਲਾ ਸਰਕਲ ਦੇ ਟਰਮੀਨੇਟ ਕੀਤੇ ਕਾਮੇ ਬਹਾਲ ਕੀਤੇ ਜਾਣ, ਮੁਲਾਜ਼ਮਾਂ ਦੇ ਤਨਖਾਹ ਸਕੇਲ ਜਨਵਰੀ 2016 ਤੋਂ ਦੋ ਧਿਰੀ ਗੱਲਬਾਤ ਰਾਹੀਂ ਸੋਧ ਕੇ ਲਾਗੂ ਕੀਤੇ ਜਾਣ।

ਬਿਜਲੀ ਬਿੱਲ 2020 ਦੀ ਤਜਵੀਜ਼ ਰੱਦ ਕੀਤੀ ਜਾਵੇ, ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ, 44 ਲੇਬਰ ਕਾਨੂੰਨ ਤੋੜ ਕੇ ਬਣਾਏ 4 ਕੋਡ ਰੱਦ ਕੀਤੇ ਜਾਣ, ਮੈਡੀਕਲ ਕੈਸਲੈਸ ਸਕੀਮ ਚਾਲੂ ਕੀਤੀ ਜਾਵੇ, ਸੇਵਾ ਮੁਕਤ ਕਾਮਿਆਂ ਨੂੰ ਬਿਜਲੀ ਯੂਨਿਟਾਂ ਵਿਚ ਰਿਆਇਤ ਦਿੱਤੀ ਜਾਵੇ, 2004 ਤੋਂ ਬਾਅਦ ਭਰਤੀ ਕਾਮਿਆਂ ਨੂੰ ਪੁਰਾਣੀ ਪੈਨਸ਼ਨ ਜਾਰੀ ਰੱਖੀ ਜਾਵੇ, ਖਾਲੀ ਅਸਾਮੀਆਂ ਪੱਕੀ ਭਰਤੀ ਰਾਹੀਂ ਭਰੀਆਂ ਜਾਣ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਅਤੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਾਤਲਾਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਉਪਰੋਕਤ ਆਗੂਆਂ ਨੇ ਮੈਨੇਜਮੈਂਟ ਤੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਜਲਦ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ੁੰਮੇਵਾਰੀ ਸਰਕਾਰ ਸਿਰ ਹੋਵੇਗੀ। ਇਸ ਮੌਕੇ ਹਰੀ ਸ਼ੰਕਰ, ਰਾਮ ਸਰਨ, ਸਮਿਥ ਕੁਮਾਰ, ਸਿਕੰਦਰ ਸਿੰਘ, ਮੇਵਾ ਸਿੰਘ, ਮਲਕੀਤ ਸਿੰਘ, ਰਾਮ ਲੋਕ ਆਦਿ ਹਾਜ਼ਰ ਸਨ।

Share This :

Leave a Reply