ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਕਾਮੇ ਪਰਿਵਾਰਾਂ ਸਣੇ ਦੇਣਗੇ ਪਟਿਆਲਾ ਮੁੱਖ ਦਫ਼ਤਰ ਅੱਗੇ ਧਰਨਾ

ਖੰਨਾ (ਪਰਮਜੀਤ ਸਿੰਘ ਧੀਮਾਨ) – ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ (ਸੀ. ਐਚ. ਬੀ. ) ਠੇਕਾ ਕਾਮਿਆਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕਰਦੀ ਆ ਰਹੀ ਹੈ, ਠੇਕਾ ਕਾਮੇ (ਕੋਵਿਡ-19) ਕਹਿਰ ਵਿਚ ਐਮਰਜੈਂਸੀ ਸੇਵਾਵਾਂ ਨਿਭਾਉਂਦੇ ਹੋਏ ਲੋਕਾਂ ਦੇ ਘਰ-ਘਰ ਅਤੇ ਹਸਪਤਾਲ, ਫੈਕਟਰੀਆਂ ਤੱਕ ਬਿਜਲੀ ਮੁਹੱਈਆ ਕਰਵਾ ਰਹੇ ਹਨ। ਜਿਸ ਲਈ ਸੀ. ਐਚ. ਬੀ. ਕਾਮੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਜਿਸ ਤਹਿਤ 03 ਜੂੁਨ ਨੂੰ ਕਾਮੇ ਆਪਣੇ ਪਰਿਵਾਰਾਂ ਸਮੇਤ ਪਾਵਰਕਾਮ ਤੇ ਮੁੱਖ ਦਫਤਰ ਅੱਗੇ ਧਰਨਾ ਦੇਣਗੇ। ਇਹ ਪ੍ਰਗਟਾਵਾ ਅੱਜ ਇੱਥੇ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਬ-ਡਵੀਜਨ ਖੰਨਾ ਸਿਟੀ 01 ਦੇ ਪ੍ਰਧਾਨ ਸੁਖਪ੍ਰੀਤ ਸਿੰਘ ਮਾਣਕੀ ਨੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਕਿ ਬਿਜਲੀ ਕਾਮੇ ਫਰੰਟ ਲਾਈਨ ’ਤੇ ਕੰਮ ਕਰ ਰਹੇ ਹਨ ਜੋ ਕਿ ਬੇਤੁਕਾ ਅਤੇ ਨਿੰਦਣਯੋਗ ਹੈ ਕਿਉਂਕਿ ਉਸ ਬਿਆਨ ਦਾ ਕਿਸੇ ਨੂੰ ਵੀ ਕੋਈ ਫਾਇਦਾ ਨਹੀਂ ਹੋਇਆ, ਸਗੋਂ ਸਰਕਾਰ ਵੱਲਸਂ ਜਲੰਧਰ ਜੋਨ ਅੰਦਰ ਕਾਮਿਆਂ ਨੂੰ ਡਿਊਟੀ ਤੋਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਜੋ ਕਿ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿਚ 3 ਜੂਨ ਨੂੰ ਕਾਮਿਆਂ ਵੱਲੋਂ ਪਟਿਆਲੇ ਦੇ ਮੁੱਖ ਦਫ਼ਤਰ ਵੱਲ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਕੂਚ ਕੀਤਾ ਜਾਵੇਗਾ। ਇਸ ਮੌਕੇ ਸਬ ਡਵੀਜਨ ਪ੍ਰਧਾਨ ਜਸਦੀਪ ਸਿੰਘ ਸਿਟੀ 2 ਖੰਨਾ, ਪ੍ਰਧਾਨ ਇੰਦਰਜੀਤ ਸਿੰਘ ਸਬ ਡਵੀਜ਼ਨ ਭੜੀ, ਸਰਕਲ ਪ੍ਰਧਾਨ ਮੰਹਮੁਦ ਜਮੀਲ, ਕੈਸ਼ੀਅਰ ਗੁਰਦੀਪ ਸਿੰਘ ਸਿਟੀ 1 ਖੰਨਾ, ਕੈਸ਼ੀਅਰ ਪਰਮਜੀਤ ਸਿੰਘ ਸਿਟੀ 2 ਖੰਨਾ, ਸਕੱਤਰ ਗੁਰਸੇਵਕ ਸਿੰਘ ਸਿਟੀ 2 ਖੰਨਾ, ਸਹਾਇਕ ਸਕੱਤਰ ਸੁਖਵਿੰਦਰ ਸਿੰਘ ਸਿਟੀ 1 ਖੰਨਾ, ਮਨਪ੍ਰੀਤ ਸਿੰਘ, ਲਖਵੀਰ ਸਿੰਘ, ਕੁਲਵੰਤ ਸਿੰਘ, ਮੋਹਨ ਸਿੰਘ, ਰਾਜਵੀਰ ਸਿੰਘ, ਬਲਦੇਵ ਸਿੰਘ, ਦਾਰਾ ਸਿੰਘ, ਕੁਲਦੀਪ ਸਿੰਘ, ਬਲਜਿੰਦਰ ਸਿੰਘ, ਪਰਮਿੰਦਰ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ।

Share This :

Leave a Reply