ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਟਰਮ ਟੂ ਲਈ ਦਸਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। 12ਵੀਂ ਦੀਆਂ ਪ੍ਰੀਖਿਆਵਾਂ ਆਗਾਮੀ 22 ਅਪ੍ਰੈਲ ਤੋਂ ਸ਼ੁਰੂ ਹੋ ਕੇ 23 ਮਈ ਤਕ ਚਲਣਗੀਆਂ। ਦਸਵੀਂ ਦੀਆਂ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋ ਕੇ 19 ਮਈ ਤਕ ਚਲਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂ ਦਾਸਮਾਂ ਦੁਪਹਿਰ 2 ਵਜੇ ਹੋਵੇਗਾ ਜਦਕਿ 10ਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਦਾ ਹੋਵੇਗਾ। ਪ੍ਰੈਕਟੀਕਲ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਬਾਅਦ ਵਿਚ ਸੂਚਿਤ ਕੀਤਾ ਜਾਵੇਗਾ। ਪ੍ਰੀਖਿਆਵਾਂ ਦੇ ਸਬੰਧ ਵਿਚ ਹੋਰ ਜਾਣਕਾਰੀ ਬੋਰਡ ਦੀ ਵੈਬਸਾਈਟ ’ਤੇ ਲਈ ਜਾ ਸਕਦੀ ਹੈ।