ਚੰਡੀਗੜ, ਮੀਡੀਆ ਬਿਊਰੋ: ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਚੋਣ ਚਿੰਨ੍ਹ ਅਲਾਟ ਕਰ ਦਿੱਤਾ ਹੈ। ਕੈਪਟਨ ਦੀ ਪਾਰਟੀ ਨੂੰ ਹਾਕੀ ਤੇ ਗੇਂਦ ਚੋਣ ਨਿਸ਼ਾਨ ਦਿੱਤਾ ਗਿਆ ਹੈ। ਕੈਪਟਨ ਨੇ ਇਕ ਟਵੀਟ ਕਰ ਕੇ ਕਿਹਾ, ‘ਮੈਨੂੰ ਇਹ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਨੂੰ ਚੋਣ ਚਿੰਨ੍ਹ ਮਿਲ ਗਿਆ ਹੈ-ਹਾਕੀ ਤੇ ਗੇਂਦ। ਬਸ ਹੁਣ ਗੋਲ ਕਰਨਾ ਬਾਕੀ।’ ਉਨ੍ਹਾਂ ਦੀ ਪਾਰਟੀ ਨੇ ਭਾਜਪਾ ਨਾਲ ਚੋਣਾਂ ਤੋਂ ਪਹਿਲਾਂ ਗਠਜੋੜ ਕੀਤਾ ਹੈ। ਅਮਰਿੰਦਰ ਸਿੰਘ ਨੂੰ ਪਿਛਲੇ ਸਾਲ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਵਿਵਾਦ ਮਗਰੋਂ ਅਸਤੀਫ਼ਾ ਦੇਣ ’ਤੇ ਮਜਬੂਰ ਕੀਤਾ ਗਿਆ ਸੀ। ਉਨ੍ਹਾਂ ਉਸ ਤੋਂ ਬਾਅਦ ਆਪਣੀ ਪਾਰਟੀ ਦਾ ਗਠਨ ਕਰ ਲਿਆ ਸੀ।
2022-01-10