ਨਵਾਂਸ਼ਹਿਰ, ਮੀਡੀਆ ਬਿਊਰੋ:
ਆਮ ਆਦਮੀ ਪਾਰਟੀ (AAP) ਸਰਕਾਰ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hair) ਨੇ ਬੁੱਧਵਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਸਲੋਹ ਦੇ ਸਰਕਾਰੀ ਸਕੂਲ ਵਿਖੇ ਔਚਕ ਚੈਕਿੰਗ ਕੀਤੀ। ਇਸ ਮੌਕੇ ਮੀਤ ਹੇਅਰ ਨੇ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਆਪਣੀ ਯੂਨੀਫਾਰਮ ਪਹਿਨਣ, ਮੀਡ ਦੇ ਮੀਲ ਤਹਿਤ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਹਿਲੀ ਫੇਰੀ ਸੀ, ਇਸ ਵਾਰ ਵਰਤੀ ਜਾ ਰਹੀ ਕੋਤਾਹੀ ਨੂੰ ਅਗਲੀ ਵਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਵਾਂਸ਼ਹਿਰ ਦੇ ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਬੰਗਾ ਦੇ ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਅਤੇ ਹੋਰ ਜ਼ਿਲ੍ਹਾ ਅਫ਼ਸਰ ਅਤੇ ਮੁਲਾਜ਼ਮ ਹਾਜ਼ਰ ਸਨ।