Punjab Election 2022 : ਸੁਖਚੈਨ ਸਿੰਘ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਐਡੀਸ਼ਨਲ ਕੋਆਰਡੀਨੇਟਰ ਲਗਾਇਆ

ਮਿਲਾਨ, ਮੀਡੀਆ ਬਿਊਰੋ:  ਇੰਡੀਅਨ ਓਵਰਸੀਜ਼ ਕਾਂਗਰਸ (Indian Overseas Congress) ਦੇ ਚੈਅਰਮੈਨ ਸੈਮ ਪਿਤਰੋਦਾ ਵਲੋਂ ਇਕ ਪੱਤਰ ਜਾਰੀ ਕਰ ਕੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਵਾਈਸ ਪ੍ਰਧਾਨ ਸੁਖਚੈਨ ਸਿੰਘ ਮਾਨ ਨੂੰ ਪੰਜਾਬ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਲਈ ਐਡੀਸ਼ਨਲ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੁਖਚੈਨ ਸਿੰਘ ਮਾਨ (Sukhchain Singh Mann) ਨੇ ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਿਤਰੋਦਾ, ਇੰਚਾਰਜ ਹਿਮਾਂਸ਼ੂ ਵਿਆਸ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਇੰਚਾਰਜ ਹਰੀਸ਼ ਚੌਧਰੀ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਤੇ ਯੂਰਪ ਦੇ ਆਗੂਆਂ ਵੱਲੋਂ ਵਧਾਈਆਂ ਭੇਜੀਆਂ ਜਾ ਰਹੀਆਂ ਹਨ।

Share This :

Leave a Reply