Punjab Election 2022 : ਕਾਂਗਰਸ CM Face ਦੇ ਐਲਾਨ ਤੋਂ ਪਹਿਲਾਂ ਕਰੀਬੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਨੇ ਵਧਾਈ CM Channi ਦੀ ਪਰੇਸ਼ਾਨੀ, ਜਾਣੋ ਵਜ੍ਹਾ

ਲੁਧਿਆਣਾ, ਮੀਡੀਆ ਬਿਊਰੋ:

ਪੰਜਾਬ ਕਾਂਗਰਸ ਦੇ CM ਫੇਸ ਦੇ ਐਲਾਨ ਤੋਂ ਠੀਕ ਇਕ ਦਿਨ ਪਹਿਲਾਂ ਈ.ਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਕਰੀਬ 2 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨੇੜਲੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ (Punjab Politics) ਗਰਮਾ ਸਕਦੀ ਹੈ। ਹਨੀ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਅਜਿਹੇ ‘ਚ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੀ ਗ੍ਰਿਫਤਾਰੀ ਉਨ੍ਹਾਂ ਦੇ ਦਾਅਵੇ ਨੂੰ ਕਮਜ਼ੋਰ ਕਰ ਸਕਦੀ ਹੈ। ਹਾਲਾਂਕਿ, ਕੁਝ ਦਿਨ ਪਹਿਲਾਂ ਈਡੀ ਦੇ ਛਾਪੇ ਤੋਂ ਬਾਅਦ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਸੀ।

ਸਾਲ 2018 ‘ਚ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ, ਲੁਧਿਆਣਾ ਤੇ ਪਠਾਨਕੋਟ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਈਡੀ ਨੇ ਭੁਪਿੰਦਰ ਦੇ ਟਿਕਾਣੇ ਤੋਂ 7.9 ਕਰੋੜ ਰੁਪਏ, ਭੁਪਿੰਦਰ ਦੇ ਸਾਥੀ ਸੰਦੀਪ ਤੋਂ 2 ਕਰੋੜ ਰੁਪਏ, 21 ਲੱਖ ਰੁਪਏ ਦੇ ਸੋਨੇ ਦੇ ਗਹਿਣੇ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਬਰਾਮਦ ਕੀਤੀ ਸੀ।

ਈਡੀ ਨੇ ਵੀਰਵਾਰ ਨੂੰ ਭੁਪਿੰਦਰ ਸਿੰਘ ਨੂੰ ਆਪਣੇ ਜਲੰਧਰ ਦਫ਼ਤਰ ‘ਚ ਪੁੱਛਗਿੱਛ ਲਈ ਬੁਲਾਇਆ। ਕਰੀਬ 9 ਘੰਟੇ ਤਕ ਚੱਲੀ ਪੁੱਛਗਿੱਛ ਦੌਰਾਨ ਭੁਪਿੰਦਰ ਸਿੰਘ ਘਬਰਾ ਗਿਆ ਤੇ ਦਾਅਵਾ ਕੀਤਾ ਕਿ ਈਡੀ ਅਧਿਕਾਰੀਆਂ ਸਾਹਮਣੇ ਉਸਦੀ ਸਿਹਤ ਵਿਗੜ ਰਹੀ ਹੈ। ਜਿਸ ਤੋਂ ਬਾਅਦ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਰਾਤ 1 ਵਜੇ ਦੇ ਕਰੀਬ ਹਸਪਤਾਲ ਨੇ ਭੁਪਿੰਦਰ ਦੀਆਂ ਸਾਰੀਆਂ ਜਾਂਚ ਰਿਪੋਰਟਾਂ ਨਾਰਮਲ ਹੋਣ ਦਾ ਦਾਅਵਾ ਕੀਤਾ ਜਿਸ ਤੋਂ ਬਾਅਦ ਰਾਤ 2 ਵਜੇ ਭੁਪਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਭੁਪਿੰਦਰ ਨੂੰ ਅੱਜ ਈਡੀ ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਭੁਪਿੰਦਰ ਸਿੰਘ ਹਨੀ ਫਰਜ਼ੀ ਕੰਪਨੀਆਂ ਬਣਾ ਕੇ ਕਰ ਰਿਹਾ ਸੀ ਕਰੋੜਾਂ ਦਾ ਲੈਣ-ਦੇਣ

ਟੀਮ ਨੂੰ ਛਾਪੇਮਾਰੀ ਦੌਰਾਨ ਦਸਤਾਵੇਜ਼ ਵੀ ਮਿਲੇ ਸਨ, ਜਿਨ੍ਹਾਂ ਤੋਂ ਪਤਾ ਲੱਗਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਕੁਝ ਫਰਜ਼ੀ ਕੰਪਨੀਆਂ ਬਣਾਈਆਂ ਸਨ ਤੇ ਰੇਤ ਮਾਈਨਿੰਗ ਮਾਫੀਆ ਨਾਲ ਉਸ ਦੇ ਸਬੰਧ ਸਨ। ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਮੁਲਜ਼ਮ ਦੋ ਫਰਮਾਂ ਚਲਾ ਰਿਹਾ ਸੀ, ਜਿਸ ਵਿੱਚ ਭੁਪਿੰਦਰ ਸਿੰਘ ਹਨੀ ਜਾਇੰਟ ਡਾਇਰੈਕਟਰ ਸੀ। ਇਨ੍ਹਾਂ ਫਰਮਾਂ ਰਾਹੀਂ ਹੀ ਲੈਣ-ਦੇਣ ਕੀਤਾ ਜਾਂਦਾ ਸੀ।

Share This :

Leave a Reply