ਚੰਡੀਗੜ੍ਹ, ਮੀਡੀਆ ਬਿਊਰੋ: ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸੰਯੁਕਤ ਅਕਾਲੀ ਦਲ ਵੱਲੋਂ ਅੱਜ ਸਾਂਝੇ ਤੌਰ ‘ਤੇ 11 ਸੰਕਲਪ (ਮੈਨੀਫੈਸਟੋ) ਜਾਰੀ ਕਰ ਦਿੱਤਾ ਗਿਆ ਹੈ। ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ, ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ।
ਭਾਜਪਾ ਗਠਜੋੜ ਨੇ ਮੈਨੀਫੈਸਟੋ ‘ਚ ਮਾਫ਼ੀਆ ਮੁਕਤ ਪੰਜਾਬ, ਵਿਕਸਤ ਪੰਜਾਬ ਦਾ ਵਾਅਦਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਬਾਰਡਰ ਸਟੇਟ ਹਾਂ, ਬਾਰਡਰ ‘ਤੇ ਹਾਲਾਤ ਵਿਗੜ ਰਹੇ ਹਨ, ਹੁਣ ਸਰਹੱਦ ‘ਤੇ ਆਏ ਦਿਨ ਡ੍ਰੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਾਂਤੀ ਭਾਈਚਾਰਾ ਹੀ ਸਾਡੀ ਪਹਿਲ ਹੋਵੇਗਾ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਆਮ ਆਦਮੀ ਪਾਰਟੀ ਕਨਵੀਨਰ ਕੇਜਰੀਵਾਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਦਿੱਲੀ ‘ਚ ਜਗ੍ਹਾ-ਜਗ੍ਹਾ ਠੇਕੇ ਖੁੱਲ੍ਹੇ ਹੋਏ ਹਨ ਤੇ ਪੰਜਾਬ ‘ਚ ਉਹ ਵਿਕਾਸ ਦੀ ਗੱਲ ਕਰਦੇ ਹਨ।