Punjab Election 2022 : ਸੀਐੱਮ ਚੰਨੀ ਦਾ ਭਾਣਜਾ ਮੁੜ ਅਦਾਲਤ ‘ਚ ਪੇਸ਼, ਰਿਮਾਂਡ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ ਈਡੀ

ਜਲੰਧਰ, ਮੀਡੀਆ ਬਿਊਰੋ: ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ ਹਨੀ ਨੂੰ ਮੁੜ ਗ੍ਰਿਫਤਾਰ ਕੀਤਾ ਹੈ। ਅਦਾਲਤ ਨੇ 6 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ 8 ਫਰਵਰੀ ਤਕ ਰਿਮਾਂਡ ‘ਤੇ ਈਡੀ ਦੇ ਹਵਾਲੇ ਕਰ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਖ਼ਤਮ ਹੋਣ ਮਗਰੋਂ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

ਉਮੀਦ ਹੈ ਕਿ ਈਡੀ ਦੀ ਟੀਮ ਹੋਰ ਡੂੰਘਾਈ ਨਾਲ ਪੁੱਛਗਿੱਛ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ। ਦੱਸ ਦੇਈਏ ਕਿ ਈਡੀ ਨੇ ਦਾਅਵਾ ਕੀਤਾ ਹੈ ਕਿ ਭੁਪਿੰਦਰ ਸਿੰਘ ਹਨੀ ਨੇ ਪੁੱਛਗਿੱਛ ਵਿੱਚ ਮੰਨਿਆ ਹੈ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਅਧਿਕਾਰੀਆਂ ਦੇ ਤਬਾਦਲੇ ਕਰਕੇ ਕਰੋੜਾਂ ਰੁਪਏ ਦੀ ਵਸੂਲੀ ਕੀਤੀ ਗਈ ਹੈ। ਅਜਿਹੇ ‘ਚ ਏਜੰਸੀ ਹੋਰ ਡੂੰਘਾਈ ਨਾਲ ਪੁੱਛਗਿੱਛ ਕਰਨ ਅਤੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹਨੀ ਦੇ ਰਿਮਾਂਡ ਦੀ ਮਿਆਦ ਵਧਾਉਣ ਦੀ ਮੰਗ ਕਰ ਸਕਦੀ ਹੈ।

Share This :

Leave a Reply