ਅੰਮ੍ਰਿਤਸਰ (ਮੀਡੀਆ ਬਿਊਰੋ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ , ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਕਿਸ ਤਰ੍ਹਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰ੍ਹਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ: ਸਿਵਦੁਲਾਰ ਸਿੰਘ ਢਿੱਲੋ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਸ਼ਹਿਰ ਦੇ 85 ਵਾਰਡਾਂ ਵਿਚ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਮਿਸ਼ਨ ਫਤਿਹ ਲਈ ਘਰ ਘਰ ਦਸਤਕ ਦੇ ਰਹੇ ਹਨ ਅਤੇ ਲੋਕਾਂ ਨੂੰ ਕੋਵਿਡ-19 ਮਹਾਮਾਰੀ ਤੋ ਜਾਗਰੂਕ ਕਰਵਾ ਰਹੇ ਹਨ।
ਸ: ਢਿੱਲੋ ਨੇ ਦੱਸਿਆ ਕਿ ਇਸੇ ਤਰ੍ਹਾਂ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਪਿੰਡਾਂ ਵਿਚ ਘਰ ਘਰ ਜਾ ਕੇ ਮਿਸ਼ਨ ਫਤਿਹ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਫਤਿਹ ਲੋਕਾਂ ਦੇ ਸਹਿਯੋਗ ਨਾਲ ਹੀ ਕਾਮਯਾਬ ਹੋ ਸਕਦਾ ਹੈ। ਉਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਹਿਰ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਨ੍ਹਾਂ ਜ਼ਿਲਾ੍ਹ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਕਰੋਨਾ ਬੀਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀ ਜ਼ਿਲੇ੍ ਨੂੰ ਕੋਵਿਡ-19 ਮਹਾਮਾਰੀ ਤੋ ਮੁਕਤ ਕਰ ਸਕਦੇ ਅਤੇ ਅਸੀ ਇਸ ਮਹਾਮਾਰੀ ਤੋ ਬੱਚ ਸਕਦੇ ਹਾਂ।