ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ

ਪਟਿਆਲਾ, ਮੀਡੀਆ ਬਿਊਰੋ:

ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ ਉੱਥੇ ਹੀ ਵੱਖ ਵੱਖ ਉਮੀਦਵਾਰਾਂ ਵੱਲੋਂ ਜਿਥੇ ਆਪਣੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਰਹੇ ਨੇ ਉੱਥੇ ਹੀ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ।ਇਸ ਦੇ ਚੱਲਦਿਆਂ ਪਟਿਆਲਾ ਤੋਂ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪਟਿਆਲਾ ਦੇ ਮਿਨੀ ਸੈਕਟਰੀਏਟ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਨੇ ਉੱਥੇ ਹੀ ਉਨ੍ਹਾਂ ਕਿਹਾ ਕਿ ਅੱਜ ਬਹੁਤ ਖੁਸ਼ੀ ਦਾ ਦਿਨ ਹੈ ਤੇ ਪਟਿਆਲਾ ਵਿਖੇ ਸਾਰੇ ਬੀਜੇਪੀ ਦੇ ਵਰਕਰ ਉਨ੍ਹਾਂ ਦਾ ਪੂਰਾ ਸਾਥ ਦੇ ਰਹੇ ਨੇ ਤੇ ਉਹ ਪਟਿਆਲਾ ਤੋਂ ਇਹ ਸੀਟ ਵੱਡੇ ਮਾਰਜਨ ਨਾਲ ਜਿੱਤਣਗੇ।ਉੱਥੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਬੀਜੇਪੀ ਸਰਕਾਰ ਨਾਲ ਮਿਲ ਕੇ ਉਹ ਚੋਣਾਂ ਲੜ ਰਹੇ ਅਤੇ ਇੱਥੇ ਵੀ ਬਹੁਤ ਵੱਡੇ ਮਾਰਜਨ ਨਾਲ ਬੀਜੇਪੀ ਆਪਣੀ ਸਰਕਾਰ ਬਣਾਏਗੀ।

ਬੀਜੇਪੀ ਤੋਂ ਬਿਨਾਂ ਪੰਜਾਬ ਵਿਚ ਕੋਈ ਵੀ ਪਾਰਟੀ ਵਿਕਾਸ ਨਹੀਂ ਕਰ ਸਕਦੀ ਅਤੇ ਜੇਕਰ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਉਣਾ ਹੈ ਤਾਂ ਬੀਜੇਪੀ ਦੀ ਸਰਕਾਰ ਬਣਨਾ ਬਹੁਤ ਜ਼ਰੂਰੀ ਹੈ ਉੱਥੇ ਹੀ ਉਨ੍ਹਾਂ ਅਰਵਿੰਦ ਕੇਜਰੀਵਾਲ ਤੇ ਤਿੱਖੇ ਨਿਸ਼ਾਨੇ ਸਾਧੇ ਕਿਹਾ ਕਿ ਉਹ ਪਹਿਲਾਂ ਦਿੱਲੀ ਨੂੰ ਇੱਕ ਮਾਡਲ ਬਣਾ ਲਵੇ ਫਿਰ ਪੰਜਾਬ ਦੀ ਗੱਲ ਕਰਨ।ਅੱਗੇ ਕੈਪਟਨ ਨੇ ਕਿਹਾ ਆਰਥਿਕਤਾ, ਸਿੱਖਿਆ ਤੇ ਸਿਹਤ ਸਹੂਲਤਾਵਾਂ ਲਈ ਫੰਡਾ ਦੀ ਲੋੜ ਹੁੰਦੀ ਹੈ। ਪੰਜਾਬ ਚਲਾਊਣ ਲਈ ਕੇਂਦਰ ਦਾ ਸਹਿਯੋਗ ਚਾਹੀਦਾ ਹੈ। ਅਗਲੇ ਸੱਤ ਸਾਲ ਵਿੱਚ ਕੇਂਦਰ ਦੀ ਮਦਦ ਨਾਲ ਪੰਜਾਬ ਨੂੰ ਮੁੜ ਲੀਹ ‘ਤੇ ਲਿਆਂਦਾ ਜਾਵੇਗਾ।

Share This :

Leave a Reply