ਲੁਧਿਆਣਾ, ਮੀਡੀਆ ਬਿਊਰੋ:
ਮੈਰੀਟੋਰੀਅਸ ਸਕੂਲਾਂ ‘ਚ ਨਵੇਂ ਸੈਸ਼ਨ 2022-23 ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਚਾਹਵਾਨ ਵਿਦਿਆਰਥੀ 31 ਮਾਰਚ ਤਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਲਈ ਨੋਟਿਸ ਜਾਰੀ ਹੋਏ 6 ਦਿਨ ਬੀਤ ਚੁੱਕੇ ਹਨ ਪਰ ਵਿਭਾਗ ਵੱਲੋਂ ਨਵੇਂ ਸੈਸ਼ਨ ਲਈ ਲਿੰਕ ਅੱਪਡੇਟ ਨਹੀਂ ਕੀਤਾ ਗਿਆ ਹੈ। ਸੁਸਾਇਟੀ ਦੀ ਸਾਈਟ ‘ਤੇ ਪਿਛਲੇ ਸੈਸ਼ਨ ਸਾਲ 2021-22 ਦੀ ਰਜਿਸਟ੍ਰੇਸ਼ਨ ਲਈ ਲਿੰਕ ਆ ਰਿਹਾ ਹੈ, ਜਦੋਂਕਿ ਵਿਭਾਗ ਦੀ ਮੰਨੀਏ ਤਾਂ ਉਹ ਚੋਣਾਂ ਦੇ ਕੰਮ ਕਾਰਨ ਰੁੱਝੇ ਹੋਏ ਸਨ, ਇਸ ਨੂੰ ਜਲਦੀ ਹੀ ਅਪਡੇਟ ਕੀਤਾ ਜਾਵੇਗਾ।
ਦੱਸ ਦੇਈਏ ਕਿ ਸੂਬੇ ਭਰ ‘ਚ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਬਠਿੰਡਾ, ਫਿਰੋਜ਼ਪੁਰ, ਸੰਗਰੂਰ, ਮੋਹਾਲੀ, ਪਟਿਆਲਾ ਤੇ ਤਲਵਾੜਾ ‘ਚ ਦਸ ਮੈਰੀਟੋਰੀਅਸ ਸਕੂਲ ਚਲਾਏ ਜਾ ਰਹੇ ਹਨ। ਤਲਵਾੜਾ ‘ਚ ਇਸ ਸਾਲ ਨੌਵੀਂ ਤੇ ਦਸਵੀਂ ਜਮਾਤ ਸਮੇਤ ਦੂਜੇ ਰਾਜਾਂ ਵਿੱਚ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਵਿੱਚ ਪਹਿਲੀ ਵਾਰ 11ਵੀਂ ਅਤੇ 12ਵੀਂ ਜਮਾਤਾਂ ‘ਚ ਦਾਖਲਾ ਲਿਆ ਜਾ ਸਕਦਾ ਹੈ। ਸੁਸਾਇਟੀ ਅਨੁਸਾਰ 24 ਅਪ੍ਰੈਲ ਨੂੰ ਦਾਖ਼ਲੇ ਲਈ ਦਾਖ਼ਲਾ ਟੈਸਟ ਲਿਆ ਜਾਵੇਗਾ।
ਹਰ ਜ਼ਿਲ੍ਹੇ ਦੇ ਸਕੂਲਾਂ ਲਈ ਜਾਰੀ ਹੈਲਪਲਾਈਨ ਨੰਬਰ
ਸੁਸਾਇਟੀ ਨੇ ਮੈਰੋਟੀਅਸ ਸਕੂਲਾਂ ‘ਚ ਰਜਿਸਟ੍ਰੇਸ਼ਨ ਅਤੇ ਦਾਖਲੇ ਲਈ ਹਰ ਜ਼ਿਲ੍ਹੇ ‘ਚ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਲੁਧਿਆਣਾ ਦੇ ਮੈਰੀਟੋਰੀਅਸ ਸਕੂਲਾਂ ਲਈ ਤਿੰਨ ਹੈਲਪਲਾਈਨ ਨੰਬਰ 77400-76498, 87250-57357 ਅਤੇ 94634-14909 ਜਾਰੀ ਕੀਤੇ ਗਏ ਹਨ। ਦੱਸ ਦੇਈਏ ਕਿ ਪਿਛਲੇ ਸੈਸ਼ਨ ਦੌਰਾਨ ਮੈਰੀਟੋਰੀਅਸ ਸਕੂਲਾਂ ‘ਚ ਪਹਿਲਾਂ ਰਜਿਸਟ੍ਰੇਸ਼ਨ ਤੇ ਫਿਰ ਦਾਖਲਾ ਪ੍ਰਕਿਰਿਆ ‘ਚ ਕਾਫੀ ਦੇਰੀ ਹੋਈ ਸੀ, ਜਿਸ ਕਾਰਨ ਇਨ੍ਹਾਂ ਸਕੂਲਾਂ ‘ਚ ਦੁੱਗਣੇ ਤੋਂ ਵੱਧ ਸੀਟਾਂ ਖਾਲੀ ਰਹਿ ਗਈਆਂ ਸਨ। ਇਸ ਸੈਸ਼ਨ ‘ਚ ਕੋਈ ਸਮੱਸਿਆ ਨਾ ਆਵੇ, ਇਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਰਜਿਸਟ੍ਰੇਸ਼ਨ ਸੰਬੰਧੀ ਪੁੱਛਗਿੱਛ ਲਈ ਵੱਜ ਰਹੇ ਹਨ ਫੋਨ
- ਲੁਧਿਆਣਾ ਦੇ ਮੈਰੀਟੋਰੀਅਸ ਸਕੂਲ ‘ਚ ਰੋਜ਼ਾਨਾ ਦਸ ਤੋਂ ਪੰਦਰਾਂ ਅਜਿਹੀਆਂ ਕਾਲਾਂ ਆ ਰਹੀਆਂ ਹਨ, ਜਿਨ੍ਹਾਂ ਵਿੱਚ ਮਾਪੇ ਜਾਂ ਵਿਦਿਆਰਥੀ ਨਵੇਂ ਸੈਸ਼ਨ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਬਾਰੇ ਪੁੱਛ ਰਹੇ ਹਨ। ਇਨ੍ਹਾਂ ਵਿਚ ਪੁੱਛਿਆ ਜਾ ਰਿਹਾ ਹੈ :
- ਵਿਦਿਆਰਥੀ ਗਿਆਰ੍ਹਵੀਂ ਜਮਾਤ ‘ਚ ਆਰਟਸ ਕਰ ਰਿਹਾ ਹੈ, ਕੀ ਮੈਂ ਬਾਰ੍ਹਵੀਂ ਜਮਾਤ ‘ਚ ਸਾਇੰਸ ਸਟ੍ਰੀਮ ‘ਚ ਦਾਖਲਾ ਲੈ ਸਕਦਾ ਹਾਂ?
- ਸੀਬੀਐੱਸਈ ਤੋਂ ਪਾਸਆਉਟ ਵਿਦਿਆਰਥੀਆਂ ਨੂੰ ਦਾਖ਼ਲਾ ਮਿਲ ਸਕਦਾ ਹੈ।
- PSEB ਬੋਰਡ ਦੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲੈ ਸਕਦੇ ਹਨ। ਹਾਲਾਂਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਮੌਕਾ ਦਿੱਤਾ ਹੈ। ਬਸ਼ਰਤੇ ਕਿ ਉਨ੍ਹਾਂ ਲਈ ਆਟਾ ਦਾਲ ਸਕੀਮ ਤਹਿਤ ਸਮਾਰਟ ਕਾਰਡ ਹੋਣਾ ਲਾਜ਼ਮੀ ਹੈ।