ਚੰਡੀਗੜ੍ਹ, ਮੀਡੀਆ ਬਿਊਰੋ: ਸੰਯੁਕਤ ਸੰਘਰਸ਼ ਮੋਰਚੇ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸਾਰੀਆਂ ਬਿਮਾਰੀਆਂ ਦੀ ਜੜ ਸੰਸਦ ਤੇ ਵਿਧਾਨ ਸਭਾ ਹਨ, ਜਿੱਥੇ ਕਾਨੂੰਨ ਪਾਸ ਹੁੰਦੇ ਹਨ। ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਕੋਟਸ਼ਮੀਰ ਦੇ ਗੁਰਦੁਆਰਾ ਸਾਹਿਬ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਰਵਾਇਤੀ ਪਾਰਟੀਆਂ ਦੇ ਆਗੂ ਕਾਲੇ ਕਾਨੂੰਨਾਂ ਖਿਲਾਫ਼ ਬੋਲਦੇ ਤਾਂ ਸਾਨੂੰ ਦਿੱਲੀ ਵਿਚ ਖੱਜਲ ਖੁਆਰ ਹੋ ਕੇ 750 ਕਿਸਾਨਾਂ ਦੀ ਸ਼ਹਾਦਤ ਨਾ ਦੇਣੀ ਪੈਂਦੀ । ਉਨ੍ਹਾਂ ਕਿਹਾ ਕਿ ਪੰਜਾਬ ਦਾ 50 ਕਿਲੋਮੀਟਰ ਏਰੀਆ ਸੈਂਟਰ ਨੇ ਆਪਣੇ ਹੱਥ ਵਿੱਚ ਲੈ ਲਿਆ ਹੈ ਤੇ ਹੁਣ ਕੇਂਦਰ ਆਪਣੇ ਮਰਜ਼ੀ ਕਰੇਗਾ।
ਉਨ੍ਹਾਂ ਕਿਹਾ ਕਿ ਜੇ ਦੇਸ਼ ਬਚਾਉਣਾ ਹੈ,ਆਪਣੀ ਜ਼ਿੰਦਗੀ ਤੇ ਆਪਣੇ ਬੱਚਿਆਂ ਦਾ ਭਵਿੱਖ ਬਚਾਉਣਾ ਹੈ ਤਾਂ ਰਵਾਇਤੀ ਪਾਰਟੀਆਂ ਖਿਲਾਫ਼ ਮਿਲਕੇ ਲੜਨਾ ਪੈਣਾ ਹੈ। ਚੜੂਨੀ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਮਨੁੱਖ ਨੂੰ ਆਪਣੀਆਂ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੇ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਚੜੂਨੀ ਨੇ ਕਿਹਾ ਕਿ ਸਾਲ 2022 ਦੀਆਂ ਚੋਣਾਂ ਵਿਚ ਪੰਜਾਬ ਦੇ ਲੋਕਾਂ ਕੋਲ ਇਕ ਅਜਿਹਾ ਮੌਕਾ ਜਿਹੜਾ ਸੂਬੇ ਦਾ ਭਵਿੱਖ ਤੈਅ ਕਰੇਗਾ। ਇਸ ਮੌਕੇ ਉਨ੍ਹਾਂ ਸਯੁੰਕਤ ਸੰਘਰਸ਼ ਮੋਰਚੇ ਵੱਲੋਂ ਜੋਗਿੰਦਰ ਸਿੰਘ ਜਗਾ ਰਾਮ ਤੀਰਥ ਨੂੰ ਬਠਿੰਡਾ ਦਿਹਾਤੀ ਹਲਕੇ ਦਾ ਸੇਵਾਦਾਰ ਲਾਇਆ ਗਿਆ। ਇਸ ਮੌਕੇ ਸਯੁੰਕਤ ਸੰਘਰਸ਼ ਮੋਰਚੇ ਦੇ ਪੰਜਾਬ ਪ੍ਰਧਾਨ ਰਛਪਾਲ ਸਿੰਘ ਜੋੜ ਮਾਜਰਾ, ਯੂਥ ਪ੍ਰਧਾਨ ਇੰਦਰਪਾਲ ਸਿੰਘ, ਜਨਰਲ ਸਕੱਤਰ ਗੁਰਸੇਵਕ ਸਿੰਘ ਅਤੇ ਸੰਯੁਕਤ ਸੰਘਰਸ਼ ਮੋਰਚੇ ਦੀ ਟੀਮ ਹਾਜ਼ਰ ਸੀ ।