ਚੰਡੀਗੜ੍ਹ, ਮੀਡੀਆ ਬਿਊਰੋ: ਮੈਡੀਕਲ ਸਿੱਖਿਆ ਤੇ ਸਮਾਜਿਕ ਸੁਰੱਖਿਆ ਤੇ ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਸਾਡੇ ਮੁੱਖ ਮੰਤਰੀ ਹਨ ਤੇ ਅੱਗੋਂ ਵੀ ਹੋ ਸਕਦੇ ਹਨ ਪਰ ਫੈਸਲਾ ਪਾਰਟੀ ਨੇ ਲੈਣਾ ਹੈ।
ਉਹ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਵਰਚੁਅਲੀ ਗੱਲਬਾਤ ਕਰ ਰਹੇ ਸਨ। ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਉਨ੍ਹਾਂ ਕਿਹਾ ਕਿ ਇਹ ਫਾਈਲ ਹਾਲੇ ਬੰਦ ਨਹੀਂ ਹੋਈ ਹੈ। ਸਬੰਧਤ ਵਿਭਾਗਾਂ ਨੂੰ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਨੂੰ ਕਿਹਾ ਗਿਆ ਹੈ।