ਪੰਜਾਬ ਯੂਨੀਵਰਸਿਟੀ ਨੂੰ ਛੇ ਕਰੋੜ ਦਾ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, ਮੀਡੀਆ ਬਿਊਰੋ:

ਪ੍ਰਾਪਰਟੀ ਟੈਕਸ ਸਮੇਂ ’ਤੇ ਭੁਗਤਾਨ ਨਾ ਕਰਨ ’ਤੇ ਨਗਰ ਨਿਗਮ ਨੇ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਹੈ। ਪੀਯੂ ਨੂੰ ਛੇ ਕਰੋੜ ਰੁਪਏ ਦਾ ਭੁਗਤਾਨ ਕਰਨ ਲਈ 15 ਦਿਨ ਦਾ ਸਮਾਂ ਦਿੱਤਾ ਗਿਆ ਹੈ। ਇਸ ਚਿਤਾਵਨੀ ਨੋਟਿਸ ’ਚ ਪ੍ਰਾਪਰਟੀ ਸੀਲ ਕਰਨ ਦੀ ਵੀ ਹਦਾਇਤ ਦਿੱਤੀ ਗਈ ਹੈ। ਟੈਕਸ ਇੰਸਪੈਕਟਰ ਸੰਜੇ ਸ਼ਰਮਾ ਨੂੰ ਵਾਰੰਟ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਸਮੇਂ ’ਤੇ ਟੈਕਸ ਦਾ ਭੁਗਤਾਨ ਨਾ ਹੋਣ ’ਤੇ ਪ੍ਰਸ਼ਾਸਨ ਦੇ ਚੀਫ ਇੰਜੀਨੀਅਰ ਨੂੰ ਪੀਯੂ ਨੂੰ ਕੀਤੀ ਜਾਣ ਵਾਲੀ ਪਾਣੀ ਦੀ ਸਪਲਾਈ ’ਚ ਵੀ ਕਟੌਤੀ ਕਰਨ ਲਈ ਕਿਹਾ ਗਿਆ ਹੈ।

ਨਗਰ ਨਿਗਮ ਮੁਤਾਬਕ ਸਾਲ 2007 ’ਚ ਨਗਰ ਨਿਗਮ ਨੇ ਪੰਜਾਬ ਇੰਜੀਨੀਅਰਿੰਗ ਕਾਲਜ ਤੋਂ ਪੂਰੇ ਸ਼ਹਿਰ ਦਾ ਸਰਵੇ ਕਰਵਾਇਆ ਸੀ। ਉਸ ਵੇਲੇ ਇਹ ਗੱਲ ਸਾਹਮਣੇ ਆਈ ਸੀ ਕਿ ਪੀਯੂ ਚਾਰ ਇਮਾਰਤਾਂ ਦਾ ਪ੍ਰਾਪਰਟੀ ਟੈਕਟ ਜਮ੍ਹਾਂ ਕਰਵਾ ਰਿਹਾ ਹੈ ਜਦਕਿ ਛੇ ਇਮਾਰਤਾਂ ਦਾ ਪ੍ਰਾਪਰਟੀ ਟੈਕਸ ਆਉਣਾ ਚਾਹੀਦਾ ਸੀ। ਜਿਸ ਤੋਂ ਬਾਅਦ ਨਗਰ ਨਿਗਮ ਨੇ 25 ਫਰਵਰੀ 2021 ਨੂੰ ਵੀ ਪੀਯੂ ਨੂੰ ਨੋਟਿਸ ਭੇਜਿਆ ਸੀ, ਪਰ ਪੀਯੂ ਨੇ ਟੈਕਸ ਦਾ ਭੁਗਤਾਨ ਨਹੀਂ ਕੀਤਾ। ਹੁਣ ਏਰੀਅਰ ’ਚ ਸੋਧ ਕਰਦਿਆਂ 6 ਕਰੋੜ 6 ਲੱਖ 55 ਹਜ਼ਾਰ 856 ਰੁਪਏ ਕਰ ਦਿੱਤਾ ਗਿਆ ਹੈ।

Share This :

Leave a Reply