ਪੰਜਾਬੀ ਭਾਸ਼ਾ ਨਾਲ ਸੰਬੰਧਤ ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪਾਸ

ਚੰਡੀਗੜ੍ਹ (ਮੀਡੀਆ ਬਿਊਰੋ) ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬੀ ਭਾਸਾ ਨਾਲ ਸਬੰਧਤ ਦੋ ਅਹਿਮ ਬਿੱਲ ‘ਪੰਜਾਬੀ ਤੇ ਹੋਰ ਭਾਸਾਵਾਂ ਸਿੱਖਿਆ (ਸੋਧਨਾ) ਬਿੱਲ, 2021’ ਤੇ ‘ ਪੰਜਾਬ ਰਾਜ ਭਾਸ਼ਾ (ਸੋਧਨਾ) ਬਿੱਲ-2021’ ਪੇਸ਼ ਕੀਤੇ ਗਏ ਜੋ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ। ਸੂਬਾ ਭਰ ਦੇ ਸਕੂਲਾਂ ਵਿਚ ਪਹਿਲੀ ਕਲਾਸ ਤੋਂ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਲਈ ਪੰਜਾਬੀ ਨੂੰ ਲਾਜਮੀ ਵਿਸ਼ੇ ਵਜੋਂ ਸਖਤੀ ਨਾਲ ਲਾਗੂ ਕਰਨ ਲਈ ‘ਪੰਜਾਬੀ ਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧਨਾ) ਬਿੱਲ, 2021 ’ ਪਾਸ ਕੀਤਾ ਗਿਆ। ਇਸ ਕਦਮ ਨਾਲ ਜੁਰਮਾਨਾ ਰਾਸੀ 25,000, 50,000 ਅਤੇ ਇਕ ਲੱਖ ਰੁਪਏ ਤੋਂ ਵਧਾ ਕੇ ਕ੍ਰਮਵਾਰ 50,000, ਇਕ ਲੱਖ ਰੁਪਏ ਅਤੇ ਦੋ ਲੱਖ ਰੁਪਏ ਹੋ ਜਾਵੇਗੀ। ਕੋਈ ਵੀ ਸਕੂਲ ਜਿਹੜਾ ਐਕਟ ਦੇ ਉਪਬੰਧਾਂ ਜਾਂ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਪਹਿਲੀ ਵਾਰ ਉਲੰਘਣਾ ਕਰੇਗਾ, ਉਹ 50,000 ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ।

ਬਸ਼ਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦੂਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਇੱਕ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਬਸਰਤੇ ਕਿ ਜੇਕਰ ਅਜਿਹਾ ਸਕੂਲ ਐਕਟ ਦੇ ਉਪਬੰਧਾਂ ਅਤੇ ਇਸ ਅਧੀਨ ਬਣਾਏ ਨਿਯਮਾਂ ਦੀ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਤੀਜੀ ਵਾਰ ਉਲੰਘਣਾ ਕਰੇਗਾ ਤਾਂ ਉਹ ਦੋ ਲੱਖ ਰੁਪਏ ਜੁਰਮਾਨੇ ਦਾ ਭਾਗੀ ਹੋਵੇਗਾ। ਦੂਜਾ ਬਿੱਲ ਪੰਜਾਬ ਰਾਜ ਭਾਸਾ (ਸੋਧਨਾ) ਬਿੱਲ-2021 ਪਾਸ ਕੀਤਾ ਗਿਆ ਜਿਸ ਤਹਿਤ ਦਫਤਰੀ ਕੰਮਕਾਜ ਪੰਜਾਬੀ ਭਾਸਾ ਵਿਚ ਨਾ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਸਜਾ ਤੋਂ ਇਲਾਵਾ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।ਪਹਿਲੀ ਵਾਰ ਉਲੰਘਣਾ ਕਰਨ ਵਾਲੇ ਕਰਮਚਾਰੀ ਨੂੰ ਸਮਰੱਥ ਅਥਾਰਟੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਦੀਆਂ ਸਿਫਾਰਸ਼ਾਂ ਅਨੁਸਾਰ ਪੰਜ ਸੌ ਰੁਪਏ ਜੁਰਮਾਨਾ ਕੀਤਾ ਜਾ ਸਕਦਾ ਹੈ।

ਦੂਜੀ ਵਾਰ ਉਲੰਘਣਾ ਕਰਨ ਉਤੇ ਅਜਿਹਾ ਜੁਰਮਾਨਾ ਦੋ ਹਜਾਰ ਰੁਪਏ ਅਤੇ ਤੀਜੀ ਵਾਰ ਕਰਨ ਉਤੇ ਅਜਿਹਾ ਜੁਰਮਾਨਾ ਪੰਜ ਹਜਾਰ ਰੁਪਏ ਤੱਕ ਕੀਤਾ ਜਾ ਸਕਦਾ ਹੈ। ਅਜਿਹਾ ਜੁਰਮਾਨਾ ਅਧਿਕਾਰੀ/ਕਰਮਚਾਰੀ ਦੀ ਤਨਖਾਹ ਵਿੱਚੋਂ ਸਬੰਧਤ ਵੰਡ ਤੇ ਖਰਚਣ ਅਧਿਕਾਰੀ ਵਲੋਂ ਵਸੂਲ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬਾ ਸਰਕਾਰ ਦੀ ਪੰਜਾਬੀ ਮਾਤ ਭਾਸਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਿੱਥੇ ਸੂਬੇ ਵਿੱਚ ਸਾਰੇ ਸਕੂਲਾਂ ਵਿੱਚ ਦਸਵੀਂ ਤੱਕ ਪੰਜਾਬੀ ਵਿਸਾ ਪੜਾਉਣਾ ਲਾਜਮੀ ਹੋਵੇਗਾ ਉੱਥੇ ਸੂਬੇ ਵਿੱਚ ਸਾਰੇ ਬੋਰਡਾਂ ਉੱਪਰ ਸਭ ਤੋਂ ਉੱਪਰ ਪੰਜਾਬੀ ਭਾਸਾ ਲਿਖਣੀ ਯਕੀਨੀ ਬਣਾਈ ਜਾਵੇਗੀ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਹੈ ਜਿਸ ਨੂੰ ਪ੍ਰਫੁੱਲਿਤ ਕਰਨ ਲਈ ਅਸੀਂ ਹਰ ਸੰਭਵ ਉਪਰਾਲੇ ਕਰ ਰਹੇ ਹਨ।

ਉਨਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ 23 ਵਿੱਚੋਂ 21 ਜਿਿਲਆਂ ਵਿੱਚ ਜਲਿਾ ਭਾਸਾ ਅਫਸਰ ਦੀਆਂ ਅਸਾਮੀਆਂ ਖਾਲੀ ਸਨ ਜਿਨਾਂ ਨੂੰ ਆਉਂਦੇ ਦਿਨਾਂ ਵਿੱਚ ਭਰਿਆ ਜਾ ਰਿਹਾ ਹੈ। ਇਸੇ ਤਰਾਂ ਰਾਜ ਭਾਸਾ ਐਕਟ ਨੂੰ ਲਾਗੂ ਕਰਨ ਲਈ ਸੂਬਾ ਪੱਧਰੀ ਬੋਰਡ ਜਾਂ ਕਮੇਟੀ ਬਣੇਗੀ। ਇਸੇ ਤਰਜ ਉਤੇ ਜਲਿਾ ਪੱਧਰ ਉਤੇ ਵੀ ਕਮੇਟੀਆਂ ਬਣਨਗੀਆਂ ਜੋ ਪੰਜਾਬੀ ਭਾਸਾ ਸਬੰਧੀ ਐਕਟ ਨੂੰ ਸਖਤੀ ਨਾਲ ਲਾਗੂ ਕਰਵਾਉਣਗੀਆਂ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਾਈਵੇਟ ਯੂਨੀਵਰਸਿਟੀ ਦੇ ਬਿੱਲ ਪੇਸ਼ ਕਰਨ ਸਮੇਂ ਵਿਧਾਇਕ ਕੰਵਰ ਸੰਧੂ ਵੱਲੋਂ ਪ੍ਰਗਟਾਏ ਤੌਖਲਿਆਂ ਦੇ ਜਵਾਬ ਵਿੱਚ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਉੱਚ ਸਿੱਖਿਆ ਖੇਤਰ ਵਿੱਚ ਬਿਹਤਰ ਨਤੀਜਿਆਂ ਲਈ ਮਾਹਿਰਾਂ ਦੀ ਕਮੇਟੀ ਬਣਾ ਰਹੀ ਹੈ ਜਿਸ ਵਿੱਚ ਅਕਾਦਮਿਕ ਮਾਹਿਰ ਤੇ ਸਿੱਖਿਆ ਸਾਸ਼ਤਰੀ ਹੀ ਹੋਣਗੇ। ਇਹ ਕਮੇਟੀ ਸਿੱਖਿਆ ਸੁਧਾਰਾਂ ਨੂੰ ਜਮੀਨੀ ਪੱਧਰ ਉਤੇ ਲਾਗੂ ਕਰਨ ਲਈ ਆਪਣੇ ਸੁਝਾਅ ਦੇਵੇਗੀ। ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਮਨੁੱਖੀ ਸਰੋਤਾਂ ਦੀ ਸਹੀ ਵਰਤੋਂ ਦੀ ਦਿਸ਼ਾ ਵਿੱਚ ਕਦਮ ਚੁੱਕੇ ਜਾ ਰਹੇ ਹਨ।

Share This :

Leave a Reply