ਨਾਭਾ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਕਲਮ ਛੋੜ ਹੜਤਾਲ

ਨਾਭਾ (ਤਰੁਣ ਮਹਿਤਾ )  ਅੱਜ ਨਾਭਾ ਦੇ ਬੀ ਡੀ ਪੀ ਓ ਦਫਤਰ ਵਿਖੇ ਮਗਨਰੇਗਾ ਕਰਮਚਾਰੀ ਯੂਨੀਅਨ  ਬਲਾਕ ਨਾਭਾ ਵੱਲੋਂ ਪੰਜਾਬ ਪੱਧਰ ਤੇ ਕੀਤੀ ਕਾਲ ਦੇ ਮੱਦੇਨਜਰ ਕਲਮ ਛੋੜ ਹੜਤਾਲ ਕੀਤੀ ਗਈ। ਇਸ ਮੌਕੇ ਤੇ ਸਮੂਹ ਕਰਮਚਾਰੀਆਂ ਵੱਲੋਂ ਦਫਤਰੀ ਕੰਮ ਕਾਜ ਪੂਰੀ ਤਰਾਂ ਬੰਦ ਰੱਖਿਆ ਗਿਆ।

ਇਸ ਅਵਸਰ ਤੇ ਯੂਨੀਅਨ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਨੇ ਪੱਤਰਕਾਰਾ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੜਤਾਲ ਦਾ ਮੁੱਖ ਉਦੇਸ਼ ਹੈ ਕਿ ਉਨ੍ਹਾਂ ਨੂੰ ਪੱਕਿਆ ਕੀਤਾ ਜਾਵੇ। ਇਸ ਮੌਕੇ ਤੇ ਸਮੂਹ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਰੇਬਾਜੀ ਵੀ ਕੀਤੀ ਗਈ।

Share This :

Leave a Reply