ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੁਣ ਤੱਕ ਲਏ ਗਏ ਕੋਰੋਨਾ ਮਰੀਜ਼ਾਂ ਦੇ ਲਏ 9413 ਸੈਂਪਲਾਂ ’ਚੋਂ 8479 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 540 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਕੱਲ੍ਹ ਅਤੇ ਅੱਜ ਜ਼ਿਲ੍ਹੇ ’ਚ ਕੋਈ ਪਾਜ਼ਿਟਿਵ ਕੇਸ ਨਹੀਂ ਆਇਆ ਬਲਕਿ 181 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਲਾਏ ਜਾ ਰਹੇ ਕੋਵਿਡ-19 ਆਈਸੋਲੇਸ਼ਨ ਵਾਰਡ ’ਚ ਲੁਧਿਆਣਾ ਵਿਚ ਪਾਜ਼ਿਟਿਵ ਪਾਏ ਗਏ ਜ਼ਿਲ੍ਹੇ ਦੇ ਪਿੰਡ ਮਖੂਪੁਰ (ਪੋਜੇਵਾਲ) ਦੇ ਵਾਸੀ ਇੱਕ ਪੁਲਿਸ ਮੁਲਾਜ਼ਮ ਨੂੰ ਤਬਦੀਲ ਕਰਨ ਬਾਅਦ ਜ਼ਿਲ੍ਹੇ ਦੇ ਕੋਰੋਨਾ ਪਾਜ਼ਿਟਿਵ ਕੇਸਾਂ ਦੀ ਗਿਣਤੀ 128 ਹੋ ਗਈ ਹੈ। ਇਸ ਨਵੇਂ ਮਰੀਜ਼ ਦੇ ਤਬਦੀਲ ਹੋਣ ਬਾਅਦ ਜ਼ਿਲ੍ਹੇ ’ਚ ਐਕਟਿਵ ਮਰੀਜ਼ਾਂ ਦੀ ਗਿਣਤੀ 9 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ’ਚੋਂ 245 ਨਵੇਂ ਸੈਂਪਲ ਲਏ ਗਏ ਹਨ।