ਅੰਮ੍ਰਿਤਸਰ (ਮੀਡੀਆ ਬਿਊਰੋ) ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਜ਼ਿਲੇ ਵਿੱਚ ਮਿਸ਼ਨ ਫ਼ਤਿਹ ਤਹਿਤ ਅੱਜ 62 ਹੋਰ ਪਾਜਿਟਿਵ ਮਰੀਜ਼ਾਂ ਨੇ ਕੋਵਿਡ-19 ਵਿਰੁੱਧ ਜੰਗ ਜਿੱਤ ਕੇ ਆਪੋ-ਆਪਣੇ ਘਰਾਂ ਨੂੰ ਵਾਪਸੀ ਕੀਤੀ ਹੈ। ਉੱਥੇ ਅੱਜ ਜਿਲੇ ਵਿਚ 71 ਕੇਸ ਹੋਰ ਪਾਜਿਟਿਵ ਮਰੀਜ਼ ਪਾਏ ਗਏ ਹਨ ਅਤੇ 3 ਵਿਅਕਤੀਆਂ ਦੀ ਮੌਤ ਹੋ ਗਈ ਜਿੰਨਾਂ ਵਿੱਚੋਂ ਬਲਵਿੰਦਰ ਕੌਰ ਉਮਰ 55 ਸਾਲ ਵਾਸੀ ਬਾਬਾ ਬਕਾਲਾ, ਬਲਵਿੰਦਰ ਕੌਰ ਉਮਰ 60 ਸਾਲ ਵਾਸੀ ਗੁਰੂ ਅਰਜਨਦੇਵ ਨਗਰ ਅਤੇ ਸ੍ਰੀ ਵਿਲਾਸ ਮਲਹੋਤਰਾ ਉਮਰ 43 ਸਾਲ ਵਾਸੀ ਮਜੀਠਾ ਰੋਡ ਹੈ।
ਡਾ: ਨਵਦੀਪ ਸਿੰਘ ਸਿਵਲ ਸਰਜਨ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਜਾਰੀ ਬਿਆਨ ਵਿਚ ਦੱਸਿਆ ਕਿ ਜ਼ਿਲੇ ਅੰਦਰ ਹੁਣ 492 ਐਕਟਿਵ ਕੇਸ ਹਨ ਅਤੇ ਹੁਣ ਤੱਕ 2433 ਵਿਅਕਤੀ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਸਿਵਲ ਸਰਜਨ ਨੇ ਕਿਹਾ ਕਿ ਇਂਸ ਮਹਾਮਾਰੀ ਤੋ ਘਬਰਾਉਣ ਦੀ ਲੋੜ ਨਹੀ ਕੇਵਲ ਸਿਹਤ ਵਿਭਾਗ ਵਲੋ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ‘ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਕਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ । ਜੇਕਰ ਕਿਸੇ ਨੂੰ ਬੁਖਾਰ,ਖੰਘ,ਗਲੇ ਵਿਚ ਦਰਦ ਆਦਿ ਹੋਵੇ ਤਾਂ ਉਸਨੂੰ ਆਪਣਾ ਕੋਵਿਡ-19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਵਿਡ 19 ਦਾ ਟੈਸਟ ਜਰੂਰ ਕਰਵਾਉਣ ਤਾਂ ਜੋ ਆਪਣੇ ਪਰਿਵਾਰ ਨੂੰ ਸੁਰੱਖਿਅਤ ਰਖਿਆ ਜਾ ਸਕੇ ਅਤੇ ਕਰੋਨਾ ਦੀ ਲੜੀ ਨੂੰ ਤੋੜਿਆ ਜਾ ਸਕੇ। ਉਨਾਂ ਕਿਹਾ ਕਿ ਸਰਕਾਰ ਵਲੋ ਜਾਰੀ ਕੀਤੇ ਗਏ ਹੈਲਪਲਾਈਨ ਨੰ: 104 ਤੇ ਡਾਇਲ ਕਰਕੇ ਡਾਕਟਰੀ ਸਲਾਹ ਵੀ ਲਈ ਜਾ ਸਕਦੀ ਹੈ।






















