ਜਿਲਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ, ਕੁਲ ਐਕਟਿਵ ਕੇਸ 1685

ਅੰਮ੍ਰਿਤਸਰ (ਮੀਡੀਆ ਬਿਊਰੋ) ਜਿਲਾ ਅੰਮ੍ਰਿਤਸਰ ਵਿੱਚ ਅੱਜ 258 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 201 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 5268 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।

ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 1685 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 283 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 8 ਵਿਅਕਤੀਆਂ ਦੀ ਕਰੋਨਾ ਨਾਲ ਮੋਤ ਹੋਈ ਹੈ।

Share This :

Leave a Reply