ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕੋਰੋਨਾ ਤੋਂ ਮੁਕਤ ਹੋਏ 106 ਵਿਅਕਤੀ ਪਰਤੇ ਆਪਣੇ ਘਰਾਂ ਨੂੰ ਅਤੇ ਅੱਜ 81 ਲੋਕਾਂ ਦੀ ਰਿਪੋਰਟ ਆਈ ਕਰੋਨਾ ਪਾਜੀਟਿਵ

ਅੰਮ੍ਰਿਤਸਰ (ਮੀਡੀਆ ਬਿਊਰੋ) ਜ਼ਿਲ੍ਹਾ ਅੰਮ੍ਰਿਤਸਰ ਵਿੱਚ ਅੱਜ 81 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 106 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ । ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ ਕੁਲ 2914 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁਲ 627 ਐਕਟਿਵ ਕਰੋਨਾ ਕੇਸ ਹਨ।

ਉਨਾਂ ਲੋਕਾਂ ਨੂੰ ਜਾਗਰੁਕ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਤਾਂ ਜੋ ਐਕਟਿਵ ਕਰੋਨਾ ਕੇਸਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨਾਂ ਕਿਹਾ ਕਿ ਸਾਨੂੰ ਸਾਵਧਾਨੀਆਂ ਨਾਲ ਹੀ ਅਸੀਂ ਕਰੋਨਾ ਵਾਈਰਸ ਨੂੰ ਹਰਾ ਕੇ ਜਿੱਤ ਪ੍ਰਾਪਤ ਕਰ ਸਕਦੇ ਹਾਂ। ਉਨਾਂ ਦੱਸਿਆ ਕਿ ਹੁਣ ਤੱਕ 150 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੌਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 2 ਵਿਅਕਤੀ ਦੀ ਕਰੋਨਾ ਨਾਲ ਮੌਤ ਹੋਈ ਹੈ ਜਿੰਨਾਂ ਵਿੱਚ ਨਵਦੀਪ ਭਾਟੀਆ ਵਾਸੀ ਵਿਜੈ ਨਗਰ ਅਤੇ ਸ੍ਰੀਮਤੀ ਇੰਦਰਾ ਉਮਰ 55 ਸਾਲ, ਵਾਸੀ ਇਸਲਾਮਾਬਾਦ ਸ਼ਾਮਲ ਹਨ।

Share This :

Leave a Reply