ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਅੱਜ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਰੁੜਕੀ ਕਲਾਂ ਬਲਾਕ ਸੜੋਆ ਬਲਾਚੌਰ ਵਿਖੇ ਨਸ਼ਾ ਵਿਰੋਧੀ ਅਤੇ ਕੋਰੋਨਾ ਮਹਾਮਾਰੀ ਦੀ ਜਾਗਰੂਕਤਾ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਪਿੰਡ ਦੇ ਪੰਚ ਸੁਰਿੰਦਰ ਸਿੰਘ ਦੁਆਰਾ ਕੀਤੀ ਗਈ। ਇਸ ਮੌਕੇ ਤੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਕੋਰੋਨਾ ਮਹਾਮਾਰੀ ਦੇ ਸਬੰਧ ਵਿਚ ਸਰਕਾਰ ਦੁਆਰਾ ਕੀਤੀਆਂ ਗਈਆਂ ਹਦਾਇਤਾਂ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸਾਨੂੰ ਹਮੇਸ਼ਾ ਆਪਣਾ ਮੂੰਹ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਮਾਸਕ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲੈਣਾ ਚਾਹੀਦਾ ਹੈ। ਆਪਣੇ ਹੱਥਾਂ ਨੂੰ ਘੰਟੇ ਬਾਅਦ ਕਿਸੇ ਵੀ ਸਾਬੁਨ ਨਾਲ ਧੋ ਲੈਣਾ ਚਾਹੀਦਾ ਹੈ ਅਤੇ ਅਤੇ ਸਮਾਜਿਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।
ਸਾਨੂੰ ਇਸ ਬਿਮਾਰੀ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਇਸ ਦਾ ਮੁਕਾਬਲਾ ਕਰਨਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਸੁਰਖਿਅਤ ਰੱਖਣਾ ਚਾਹੀਦਾ ਹੈ । ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਸਾਨੂੰ ਨਸ਼ਿਆਂ ਨਾਲ ਵੀ ਆਪਣੀ ਲੜਾਈ ਨੂੰ ਜਾਰੀ ਰੱਖਣਾ ਹੈ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ਼ ਲਈ ਹਸਪਤਾਲ ਲੈ ਕੇ ਜਾਣਾ ਚਾਹੀਦਾ ਹੈ ਤਾਂ ਕਿ ਉਹ ਬੇਲੋੜਾ ਨਸ਼ਿਆਂ ਦੀ ਭਾਲ
ਚ ਫਿਰ ਨਾ ਸਕਣ ਇਸ ਤਰਾਂ ਅਸੀਂ ਸਰਕਾਰ ਦੁਆਰਾ ਚਲਾਏ ਜਾ ਰਹੇ ਮਿਸ਼ਨ ਨੂੰ ਨੇਪਰੇ ਚਾੜਿਆ ਜਾ ਸਕੇ । ਇਸ ਮੌਕੇ ਤੇ ਕਮਲਜੀਤ ਕੌਰ ਕੌਂਸਿਲਰ ਨੇ ਕੇਂਦਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਸੀਂ ਨਸ਼ੇ ਦੇ ਆਦੀ ਵਿਅਕਤੀਆਂ ਦਾ ਕੋਰੋਨਾ ਟੈਸਟ ਕਰਵਾ ਕੇ ਮਹੀਨੇ ਲਈ ਰੱਖ ਕੇ ਘਰ ਵਰਗਾ ਮਾਹੌਲ ਦਿੱਤਾ ਜਾਂਦਾ ਹੈ ਜਿਸ ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦਾ ਇਲਾਜ਼ ਕੀਤਾ ਜਾਂਦਾ ਹੈ। ਇਸ ਮੌਕੇ
ਤੇ ਸਟਾਫ ਮੈਂਬਰ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਵੀ ਹਾਜ਼ਿਰ ਸਨ ਇਸ ਮੌਕੇ ਸੁਰਿੰਦਰ ਸਿੰਘ ਨੇ ਆਈ ਹੋਈ ਟੀਮ ਦਾ ਧੰਨਵਾਦ ਕੀਤਾ ਇਸ ਮੌਕੇ ਤੇ ਸੁਖਵਿੰਦਰ ਕੌਰ ਆਂਗਣਵਾੜੀ ਵਰਕਰ , ਕਸ਼ਮੀਰ ਕੌਰ ਆਸ਼ਾ ਵਰਕਰ, ਮੇਜਰ ਸਿੰਘ ਪੰਚ, ਦਰਸ਼ਨ ਸਿੰਘ, ਮਨਜੀਤ ਕੌਰ, ਪਰਮਜੀਤ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਿਰ ਸਨd