ਮੈਗਾ ਰੋਜ਼ਗਾਰ ਮੇਲਿਆਂ ਲਈ 14 ਸਤੰਬਰ ਤੱਕ ਪੋਰਟਲ ’ਤੇ ਨਾਂਅ ਦਰਜ ਕਰਵਾਉਣ ਪ੍ਰਾਰਥੀ-ਅਦਿੱਤਿਆ ਉੱਪਲ

ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ।

ਨਵਾਂਸ਼ਹਿਰ, (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ 24 ਤੋਂ 30 ਸਤੰਬਰ ਤੱਕ ਲਗਾਏ ਜਾਣ ਵਾਲੇ ਮੈਗਾ ਰੋਜ਼ਗਾਰ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਹੋਈ ਇਸ ਮੀਟਿੰਗ ਵਿਚ ਜ਼ਿਲੇ ਦੇ ਸਮੂਹ ਬਲਾਕਾਂ ਦੇ ਬੀ. ਡੀ. ਪੀ. ਓਜ਼ ਅਤੇ ਵੱਖ-ਵੱਖ ਕਾਲਜਾਂ ਦੇ ਮੁਖੀਆਂ ਨੇ ਭਾਗ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੇ ਸਮੂਹ ਬੀ. ਡੀ. ਪੀ. ਓਜ਼ ਅਤੇ ਕਾਲਜ ਮੁਖੀਆਂ ਨੂੰ ਰੋਜ਼ਗਾਰ ਮੇਲਿਆਂ ਵਿਚ ਵੱਧ ਤੋਂ ਵੱਧ ਪ੍ਰਾਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।

ਉਨਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਵਿਚ ਭਾਗ ਲੈਣ ਲਈ ਬੇਰੋਜ਼ਗਾਰ ਪ੍ਰਾਰਥੀ ਵੱਲੋਂ www.pgrkam.com ਪੋਰਟਲ ’ਤੇ ਆਪਣਾ ਨਾਮ ਦਰਜ ਕਰਨਾ, ਆਪਣੀ ਪ੍ਰੋਫਾਈਲ ਅਪਡੇਟ ਕਰਨਾ ਅਤੇ ਆਪਣੀ ਯੋਗਤਾ ਨਾਲ ਸਬੰਧਤ ਅਸਾਮੀ ਅਪਲਾਈ ਕਰਨਾ ਜ਼ਰੂਰੀ ਹੈ। ਉਨਾਂ ਕਿਹਾ ਕਿ ਪੋਰਟਲ ’ਤੇ ਨਾਮ ਦਰਜ ਕਰਵਾਉਣ ਦੀ ਆਖ਼ਰੀ ਮਿਤੀ 14 ਸਤੰਬਰ 2020 ਹੈ। ਉਨਾਂ ਜ਼ਿਲੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਹਾਸਲ ਕਰਨ ਲਈ ਇਸ ਮੌਕੇ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲੈਣ ਲਈ ਕੰਮਕਾਜ਼ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Share This :

Leave a Reply