ਖਾਲੜਾ (ਜਗਜੀਤ ਸਿੰਘ ਡੱਲ,ਭੁੱਲਰ) ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਦੁਆਰਾ ਭਾਈ ਤਾਰੂ ਸਿੰਘ ਜੀ ਦੇ 300 ਸਾਲਾ ਜਨਮ ਸ਼ਤਾਬਦੀ ਦੇ ਸੰਬੰਧ ਵਿੱਚ ਧਰਮ ਪ੍ਰਚਾਰ ਲਹਿਰ ਦੇ ਤਹਿਤ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਸਭਰਾ ਤਹਿਸੀਲ ਪੱਟੀ ਜ਼ਿਲ੍ਹਾ ਤਰਨ ਤਾਰਨ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ
ਜਿਸ ਵਿਚ ਗਿਆਨੀ ਜਗਦੇਵ ਸਿੰਘ ਹੈਡ ਪ੍ਰਚਾਰਕ ਭਾਈ ਦਿਲਬਾਗ ਸਿੰਘ ਸਭਰਾ ਪ੍ਰਚਾਰਕ ਭਾਈ ਮੱਸਾ ਸਿੰਘ ਕਵੀਸ਼ਰ ਨੇ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਿਹਾਲ ਸਿੰਘ ਜੀ ਨੇ ਧਰਮ ਪ੍ਰਚਾਰ ਕਮੇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਆਈ ਸੰਗਤ ਨੂੰ ਜੀ ਆਇਆਂ ਆਖਿਆ।























