ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ 2 ਅਗਸਤ ਨੂੰ ਹਲਵਾਈ ਅਤੇ ਮਠਿਆਈ ਦੀਆਂ ਦੁਕਾਨਾਂ ਖੋਲਣ ਦੀ ਆਗਿਆ

ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਵੱਲੋਂ ਮਿਤੀ 1 ਜੁਲਾਈ 2020 ਨੂੰ ਜਾਰੀ ਹੁਕਮਾਂ ਅਨੁਸਾਰ ਜ਼ਿਲੇ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਐਤਵਾਰ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਹੁਣ 29 ਜੁਲਾਈ 2020 ਨੂੰ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਵਿਭਾਗ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਡਿਪਟੀ ਕਮਿਸ਼ਨਰ ਵੱਲੋਂ ਮਿਤੀ 1 ਜੁਲਾਈ 2020 ਨੂੰ ਜਾਰੀ ਆਪਣੇ ਹੁਕਮ ਦੀ ਲਗਾਤਾਰਤਾ ਵਿਚ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਉਪਰੋਕਤ ਹੁਕਮ ਵਿਚ ਅੰਸ਼ਿਕ ਰਾਹਤ ਦਿੰਦਿਆਂ ਮਿਤੀ 2 ਅਗਸਤ 2020 ਦਿਨ ਐਤਵਾਰ ਨੂੰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਦੇ ਨਾਲ-ਨਾਲ ਹਲਵਾਈ ਅਤੇ ਹੋਰਨਾਂ ਮਠਿਆਈ ਦੀਆਂ ਦੁਕਾਨਾਂ ਨੂੰ ਖੋਲਣ ਦੀ ਆਗਿਆ ਦਿੱਤੀ ਗਈ ਹੈ। ਇਹ ਰਾਹਤ ਕੇਵਲ 2 ਅਗਸਤ 2020 ਲਈ ਹੀ ਲਾਗੂ ਹੋਵੇਗੀ।

Share This :

Leave a Reply