ਨਵਾਂਸ਼ਹਿਰ (ਏ-ਆਰ. ਆਰ. ਐੱਸ. ਸੰਧੂ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਪੰਜਾਬ ਭਰ ਵਿਚ 24 ਤੋਂ 30 ਸਤੰਬਰ 2020 ਦੌਰਾਨ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਉਕਤ ਪ੍ਰੋਗਰਾਮ ਅਨੁਸਾਰ ਮੈਗਾ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨਾਂ ਰੋਜ਼ਗਾਰ ਮੇਲਿਆਂ ਲਈ ਚਾਹਵਾਨ ਉਮੀਦਵਾਰਾਂ ਲਈ ਰੋਜ਼ਗਾਰ ਵਿਭਾਗ ਦੇ ਪੋਰਟਲ www.pgrkam.com ਉੱਤੇ ਅਪਲਾਈ ਕਰਨ ਦੀ ਆਖ਼ਰੀ ਮਿਤੀ 14 ਸਤੰਬਰ 2020 ਰੱਖੀ ਗਈ ਸੀ, ਜਿਸ ਨੂੰ ਵਧਾ ਕੇ ਹੁਣ 17 ਸਤੰਬਰ 2020 ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਹੁਣ ਜ਼ਿਲੇ ਦੇ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ 2020 ਤੱਕ ਉਕਤ ਪੋਰਟਲ ’ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਆਨ ਲਾਈਨ ਅਪਲਾਈ ਕਰਨ ਵਿਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 88727-59915 ’ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ ।