
ਬੰਗਾ (ਏ-ਆਰ. ਆਰ. ਐੱਸ. ਸੰਧੂ) ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਤਹਿਤ ਅੱਜ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਵੱਲੋਂ ਬਾਬਾ ਗੋਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਗਾ ਦੀਆਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇ ਗਏ। ਪਹਿਲੇ ਗੇੜ ਵਿਚ 15 ਵਿਦਿਆਰਥਣਾਂ ਨੂੰ ਫੋਨ ਤਕਸੀਮ ਕਰਦਿਆਂ ਸ੍ਰੀ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਮਾਰਟ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ, ਤਾਂ ਜੋ ਉਹ ਕਿਸੇ ਵੀ ਗੱਲ ਤੋਂ ਪੜਾਈ ਵਿਚ ਪਿੱਛੇ ਨਾ ਰਹਿਣ।
ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਨੀਆ ਨਾਲ ਜੋੜਨ ਲਈ ਇਹ ਇਕ ਬਹੁਤ ਹੀ ਵਧੀਆ ਉਪਰਾਲਾ ਹੈ ਅਤੇ ਕੋਰੋਨਾ ਮਹਾਮਾਰੀ ਦੌਰਾਨ ਆਨਲਾਈਨ ਪੜਾਈ ਲਈ ਇਹ ਫੋਨ ਉਨਾਂ ਲਈ ਵਰਦਾਨ ਸਾਬਤ ਹੋਣਗੇ। ਉਨਾਂ ਦੱਸਿਆ ਕਿ ਆਧੁਨਿਕ ਸਹੂਲਤਾਂ ਨਾਲ ਲੈਸ ਇਨਾਂ ਫੋਨਾਂ ਵਿਚ ਵਿਦਿਆਰਥੀਆਂ ਲਈ ਲੋੜੀਂਦੇ ਸਾਰੇ ਫੀਚਰ ਅਤੇ ਐਪ ਉਪਲਬੱਧ ਹਨ। ਉਨਾਂ ਕਿਹਾ ਕਿ ਬਾਕੀ ਵਿਦਿਆਰਣਥਾਂ ਨੂੰ ਵੀ ਜਲਦ ਹੀ ਫੋਨ ਮੁਹੱਈਆ ਕਰਵਾ ਦਿੱਤੇ ਜਾਣਗੇ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸੁਨੀਤਾ ਛਾਬੜਾ ਨੇ ਪੰਜਾਬ ਸਰਕਾਰ ਅਤੇ ਸ੍ਰੀ ਪੱਲੀਝਿੱਕੀ ਦਾ ਧੰਨਵਾਦ ਕੀਤਾ। ਅੱਜ ਸਮਾਰਟ ਫੋਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਵਿਚ ਜਸਪੀਤ, ਨੇਹਾ, ਮੁਸਕਾਨ, ਮਨੀਸ਼ਾ, ਸਿਮਰਨਜੀਤ ਕੌਰ, ਪ੍ਰਵੀਨ ਕੁਮਾਰੀ, ਵਿਨਾਕਸ਼ੀ, ਤਾਨੀਆ, ਸਿਮਰਨ, ਮੁਸਕਾਨ ਕਰਵਲ, ਮਨਰੂਪ, ਕਿਰਨਪ੍ਰੀਤ ਕੌਰ, ਸਿਮਰਨਜੀਤ ਕੌਰ, ਪ੍ਰੀਆ, ਨੇਹਾ ਸ਼ਾਮਲ ਸਨ। ਇਸ ਮੌਕੇ ਡਾ. ਬਖਸ਼ੀਸ਼ ਸਿੰਘ, ਹੈੱਡਮਾਸਟਰ ਸਰਕਾਰੀ ਹਾਈ ਸਕੂਲ ਖਾਨਖਾਨਾ ਸੁਖਵਿੰਦਰ ਕੁਮਾਰ, ਜਸਵਿੰਦਰ ਕੌਰ, ਜਸਪ੍ਰੀਤ ਕੌਰ, ਡਾ. ਬਿੰਦੂ ਕੈਂਥ, ਕੁਲਵਿੰਦਰ ਕੌਰ, ਪ੍ਰਦੀਪ ਕੁਮਾਰ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।





















