
ਪਟਿਆਲਾ (ਮੀਡੀਆ ਬਿਊਰੋ) ਜ਼ਿਲ੍ਹਾ ਚੋਣ ਦਫ਼ਤਰ ਪਟਿਆਲਾ ਵੱਲੋਂ ਅੱਜ 2019-20 ਦੌਰਾਨ ਸਵੀਪ ਗਤੀਵਿਧੀਆਂ ਨੂੰ ਜ਼ਿਲ੍ਹੇ ‘ਚ ਸੁਚਾਰੂ ਢੰਗ ਨਾਲ ਚਲਾਉਣ ਵਾਲੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਅਧਿਆਪਕਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਆਪਕ ਕਿਸੇ ਵੀ ਦੇਸ਼ ਦੀ ਰੀੜ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਸਿੱਖਿਆ ਵਿਭਾਗ, ਸਕੂਲਾਂ, ਕਾਲਜਾਂ, ਤਕਨੀਕੀ ਸੰਸਥਾਵਾਂ, ਜੋ ਹਮੇਸ਼ਾ ਚੋਣ ਟੀਮ ਦਾ ਹਿੱਸਾ ਹੁੰਦੀਆਂ ਹਨ, ਵੱਲੋਂ ਨਿਭਾਈਆਂ ਜਾਂਦੀ ਡਿਊਟੀਆਂ ਲੋਕਤੰਤਰ ‘ਚ ਵੱਡਮੁੱਲਾ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਦੇ ਲੈਕਚਰਾਰ ਗੁਰਬਖਸ਼ੀਸ਼ ਸਿੰਘ ਨੇ ਸੂਬੇ ਦੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਿਚੋਂ ਸਰਬੋਤਮ ਸਥਾਨ ਪ੍ਰਾਪਤ ਕੀਤਾ ਜੋ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।
ਜ਼ਿਲ੍ਹਾ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਪੰਜਾਬ ਵੱਲੋਂ ਅਧਿਆਪਕ ਦਿਵਸ ਮੌਕੇ ਕਰਵਾਏ ਮੁਕਾਬਲੇ ਵਿੱਚ ਸਵੀਪ ਨੋਡਲ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਇਸ ਲਈ ਉਨ੍ਹਾਂ ਨੂੰ ਨਗਦ ਇਨਾਮ ਨਾਲ ਸਨਮਾਨਤ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰੋ ਅਜਮੇਰ ਸਿੰਘ ਨਿਆਲ ਕਾਲਜ ਪਾਤੜਾਂ, ਪ੍ਰੋ. ਪੁਸ਼ਪਿੰਦਰ ਸਿੰਘ ਯੂਨੀਵਰਸਿਟੀ ਕਾਲਜ ਘਨੌਰ, ਪ੍ਰੋ. ਰਾਮ ਕੁਮਾਰ ਬਿਕਰਮ ਕਾਲਜ ਆਫ਼ ਕਾਮਰਸ, ਪ੍ਰੋ. ਨਰਿੰਦਰ ਸਿੰਘ ਢੀਂਡਸਾ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ, ਪ੍ਰੋ. ਰਮਨਦੀਪ ਸਿੰਘ ਸੋਢੀ ਪਟੇਲ ਕਾਲਜ ਰਾਜਪੁਰਾ, ਪ੍ਰੋ. ਗੁਰਵਿੰਦਰ ਕੌਰ ਮਾਤਾ ਸਾਹਿਬ ਕੌਰ ਸਿੱਖਿਆ ਕਾਲਜ ਪਟਿਆਲਾ, ਰੁਪਿੰਦਰ ਸਿੰਘ ਆਸਥਾ ਸਰਕਾਰੀ ਸਿੱਖਿਆ ਕਾਲਜ ਪਟਿਆਲਾ, ਮਨਜੀਤ ਸਿੰਘ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕੈਸੋ, ਸਤਵੀਰ ਸਿੰਘ ਗਿੱਲ ਐਨ.ਸੀ.ਸੀ ਅਫ਼ਸਰ ਮਾਡਲ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਪ੍ਰੀਤ ਸਿੰਘ ਨਾਮਧਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਭਾ, ਸੁਖਦਰਸ਼ਨ ਸਿੰਘ ਚਹਿਲ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਦੀਆਂ ਵੋਟਰ ਜਾਗਰੂਕਤਾ ਲਈ ਵਿਸ਼ੇਸ਼ ਸੇਵਾਵਾਂ ਲਈ ਸਨਮਾਨਤ ਕੀਤਾ ਗਿਆ ਹੈ।